21 ਜੂਨ (ਪੰਜਾਬੀ ਖਬਰਨਾਮਾ):  ਅੱਜ ਦੇ ਇਸ ਭੱਜ-ਦੌੜ ਦੇ ਯੁੱਗ ਵਿੱਚ ਜਿੰਦਗੀ ਏਨੀ ਤੇਜੀ ਨਾਲ ਅੱਗੇ ਵੱਧ ਰਹੀ ਹੈ ਕਿ ਹਰੇਕ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਕਈ ਤਰ੍ਹਾਂ ਦੀਆਂ ਚਿੰਤਾਵਾਂ ਵਿੱਚ ਘਿਰਿਆ ਹੋਇਆ ਹੈ ਅਤੇ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਣ ਵਿੱਚ ਯੋਗ ਦਾ ਬਹੁਤ ਅਹਿਮ ਯੋਗਦਾਨ ਹੈ। ਇਸ ਲਈ ਰੋਜ਼ਾਨਾਂ ਦੇ ਜੀਵਨ ਵਿੱਚੋਂ ਕੁਝ ਸਮਾਂ ਆਪਣੇ ਲਈ ਕੱਢ ਕੇ ਯੋਗਾ ਜਰੂਰ ਅਪਣਾਉਣਾ ਚਾਹੀਦਾ ਹੈ ਕਿਉਂਕਿ ਯੋਗਾ ਇੱਕ ਅਜਿਹੀ ਵਿਧੀ ਹੈ ਜੋ ਮਨੁੱਖ ਨੂੰ ਹਰੇਕ ਤਰ੍ਹਾਂ ਦੇ ਤਣਾਅ ਤੇ ਬਿਮਾਰੀਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੁੰਦੀ ਹੈ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਆਈ.ਟੀ.ਆਈ ਬਸੀ ਪਠਾਣਾ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਨਿਤ ਨਵੇਂ ਫੈਸਲੇ ਕਰ ਰਹੀ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

          ਵਿਧਾਇਕ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੀ ਤਾਂ ਲੋਕਾਂ ਨੂੰ ਯੋਗਾ ਨਾਲ ਜੋੜਨ ਵਾਸਤੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਜਿਸ ਵਿੱਚ ਮਾਹਰ ਟਰੇਨਰਾਂ ਰਾਹੀਂ ਲੋਕਾਂ ਨੂੰ ਮੁਫਤ ਵਿੱਚ ਯੋਗ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਅਧੀਨ ਹਲਕੇ ਵਿੱਚ ਯੋਗ ਦੀ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ  “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ। ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ / ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨ੍ਹਾਂ ਇਸ ਮੌਕੇ ਸਮੂਹ ਹਲਕਾ ਵਾਸੀਆਂ ਨੂੰ ਯੋਗ ਨਾਲ ਜੁੜਨ ਦਾ ਸੱਦਾ ਵੀ ਦਿੱਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।