ਜਲੰਧਰ 12 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਲਓ ਵੀ ਹੁਣ ਇਕ ਵਾਰ ਫਿਰ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਦਰਅਸਲ, ਲਗਾਤਾਰ 2 ਦਿਨਾਂ ਦੀਆਂ ਛੁੱਟੀਆਂ ਆ ਰਹੀਆਂ ਹਨ, ਜਿਸ ਕਾਰਨ ਸਕੂਲੀ ਵਿਦਿਆਰਥੀ ਅਤੇ ਮੁਲਾਜ਼ਮਾਂ ਨੂੰ ਘੁੰਮਣ ਦਾ ਮੌਕਾ ਮਿਲੇਗਾ। ਪੰਜਾਬ ‘ਚ 15 ਅਤੇ 16 ਨੂੰ ਛੁੱਟੀ ਰਹੇਗੀ। ਸ਼ਨੀਵਾਰ ਅਤੇ ਫਿਰ ਐਤਵਾਰ ਹੋਣ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਉਥੇ ਹੀ ਦੇਸ਼ ਵਿਚ ਕਈ ਥਾਂ 14 ਅਗਸਤ ਨੂੰ ਵੀ ਛੁੱਟੀ ਰਹਿਣ ਵਾਲੀ ਹੈ।
14 ਅਗਸਤ ਨੂੰ ਵੀ ਰਹੇਗੀ ਛੁੱਟੀ
ਦੱਸ ਦੇਈਏ ਕਿ ਤਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹਾ ਕਲੈਕਟਰ ਨੇ ਆਉਣ ਵਾਲੇ 14 ਅਗਸਤ, ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਆਦਿ ਪੂਰਮ ਦੇ ਪਵਿੱਤਰ ਤਿਉਹਾਰ ‘ਤੇ ਦੇਵੀ ਅੰਡਾਲ ਦੇ ਜਨਮ ਉਤਸਵ ਦੇ ਮੱਦੇਨਜ਼ਰ ਦਿੱਤੀ ਗਈ ਹੈ। ਅਸਲ ‘ਚ, 14 ਅਗਸਤ 2026 ਨੂੰ ਤਮਿਲ ਕੈਲੰਡਰ ਅਨੁਸਾਰ ਆਦਿ ਪੂਰਮ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸਨੂੰ ਅੰਡਾਲ ਜਯੰਤੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਦਿਨ ਭਗਵਾਨ ਵਿਸ਼ਨੂੰ ਦੀ ਭਗਤ ਦੇਵੀ ਅੰਡਾਲ ਦੇ ਜਨਮ ਦੀ ਪੁੰਨ ਤਿਥੀ ਹੈ, ਜੋ ਬਾਰ੍ਹਾਂ ਅਲਵਾਰ ਸੰਤਾਂ ‘ਚੋਂ ਇਕਲੌਤੀ ਔਰਤ ਸੰਤ ਸਨ। ਵਿਰੁਧੁਨਗਰ ਜ਼ਿਲ੍ਹੇ ਦਾ Srivilliputhur ਸ਼ਹਿਰ ਇਸ ਤਿਉਹਾਰ ਲਈ ਵਿਸ਼ੇਸ਼ ਤੌਰ ‘ਤੇ ਮਸ਼ਹੂਰ ਹੈ, ਜਿੱਥੇ ਸਥਿਤ ਪ੍ਰਾਚੀਨ ਅੰਡਾਲ ਮੰਦਰ ‘ਚ ਹਰ ਸਾਲ ਇਹ ਉਤਸਵ ਵੱਡੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ : ਜ਼ਿਲ੍ਹਾ ਪ੍ਰਸ਼ਾਸਨ
ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਤਿਉਹਾਰ ਨੂੰ ਦੇਖਦਿਆਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਆਦਿ ਪੂਰਮ ਸਾਡੇ ਖੇਤਰ ਦਾ ਇਕ ਬਹੁਤ ਹੀ ਮਹੱਤਵਪੂਰਨ ਸਥਾਨਕ ਤਿਉਹਾਰ ਹੈ, ਖਾਸ ਕਰਕੇ Srivilliputhur ‘ਚ। ਵੱਡੀ ਗਿਣਤੀ ‘ਚ ਸ਼ਰਧਾਲੂ ਮੰਦਰ ‘ਚ ਪੂਜਾ-ਅਰਚਨਾ ਅਤੇ ਜਲੂਸ ਵਿਚ ਸ਼ਾਮਲ ਹੁੰਦੇ ਹਨ। ਅਜਿਹੇ ‘ਚ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਤਮਿਲਨਾਡੂ ਸਰਕਾਰ ਸਥਾਨਕ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਅਕਸਰ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰਦੀ ਰਹਿੰਦੀ ਹੈ। ਇਸ ਵਾਰ ਵੀ ਪ੍ਰਸ਼ਾਸਨ ਨੇ ਸਥਾਨਕ ਭਾਵਨਾਵਾਂ ਅਤੇ ਰੀਤਾਂ-ਰਿਵਾਜਾਂ ਦਾ ਸਤਿਕਾਰ ਕਰਦਿਆਂ ਇਹ ਫੈਸਲਾ ਲਿਆ ਹੈ। ਜ਼ਿਲ੍ਹੇ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
