jagrup singh gill

ਬਠਿੰਡਾ, 18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸੋਚ ਤੇ ਪਹਿਰਾ ਦਿੰਦਿਆਂ ਆਮ ਲੋਕਾਂ ਨੂੰ ਪੂਰਾ ਸੁਚੱਜਾ ਤੇ ਵਧੀਆ ਸ਼ਾਸਨ ਦੇਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਕਿਸੇ ਵੇਲੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਮਿਲਦਾ ਵਜ਼ੀਫਾ ਵੀ ਬਹੁਤ ਸੰਘਰਸ਼ ਵਾਲਾ ਕਦਮ ਹੁੰਦਾ ਸੀ, ਜਦ ਕਿ ਹੁਣ ਇਸ ਵਜੀਫੇ ਨੂੰ ਬੱਚਿਆਂ ਦੀ ਭਲਾਈ ਲਈ ਬਹੁਤ ਆਸਾਨ ਕਰ ਦਿੱਤਾ ਗਿਆ ਹੈ। ਉਹਨਾਂ ਸਰਕਾਰ ਵੱਲੋਂ ਲੈ ਗਏ ਇਹਨਾਂ ਫੈਸਲਿਆਂ ਦੀ ਪਰੋੜਤਾ ਕੀਤੀ।

ਇਸ ਦੌਰਾਨ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਤੇ ਪਹਿਰਾ ਦਿੰਦਿਆਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨਕੇਲ ਪਾਉਂਦਿਆਂ ਰਿਸ਼ਵਤ ਲੈਣ ਵਾਲਿਆਂ ਅਧਿਕਾਰੀਆਂ/ਕਰਮਚਾਰੀਆਂ ਉਪਰ ਸੈਂਕੜੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜਿਆ ਜਾ ਚੁੱਕਿਆ ਹੈ ਤਾਂ ਜੋ ਹੋਰਨਾਂ ਭ੍ਰਿਸ਼ਟਾਚਾਰੀਆਂ ਨੂੰ ਵੀ ਸੇਧ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਹਾਈਕੋਰਟ ਦੇ ਵਿੱਚ ਸਰਕਾਰੀ ਵਕੀਲਾਂ ਦੀ ਭਰਤੀ ਏ.ਜੀ., ਡਿਪਟੀ ਏ.ਜੀ., ਡਬਲ ਏ.ਜੀ. ਰਿਜਰਵਏਸ਼ਨ ਨਹੀਂ ਕੀਤੀ ਸੀ, ਲੇਕਿਨ ਹੁਣ ਸਾਡੀ ਸਰਕਾਰ ਨੇ ਐਸ.ਸੀ., ਐਸ.ਟੀ. ਭਾਈਚਾਰੇ ਦੇ ਵਕੀਲਾਂ ਨੂੰ ਮੌਕਾ ਦਿੰਦਿਆਂ ਸੂਬੇ ਵਿੱਚ ਪਹਿਲੀ ਵਾਰ ਇਤਿਹਾਸਿਕ ਫ਼ੈਸਲਾ ਲੈਂਦਿਆਂ ਲਾਅ ਅਫਸਰਾਂ ਦੀਆਂ ਨਿਯੁਕਤੀਆਂ ਲਈ ਸੋਧ ਕੀਤੀ ਗਈ ਹੈ। ਉਨ੍ਹਾਂ ਸਰਕਾਰ ਦੇ ਇਸ ਕੰਮ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਸਮਾਜ ਵਿੱਚ ਬਰਾਬਰਤਾ ਦਾ ਅਹਿਸਾਸ ਕਰਵਾਉਣ ਲਈ ਇਹ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ., ਐਸ.ਟੀ. ਭਾਈਚਾਰੇ ਦੀਆਂ ਖਾਲੀ ਪਈਆਂ ਲਾਅ ਅਫਸਰਾਂ ਦੀਆਂ ਆਸਾਮੀਆਂ ਨੂੰ ਭਰਿਆ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਐਸ.ਸੀ., ਐਸ.ਟੀ. ਭਾਈਚਾਰੇ ਨੂੰ ਇਸ ਤਰ੍ਹਾਂ ਦੀਆਂ ਹੋਰ ਆਸਾਮੀਆਂ ਤੇ ਪਹੁੰਚਣ ਦਾ ਮੌਕਾ ਮਿਲੇਗਾ।

ਸ. ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਮਾਨ ਨੇ ਕੇਵਲ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹੀ ਨਹੀਂ ਟੰਗੀਆਂ, ਬਲਕਿ ਉਹਨਾਂ ਦੀ ਸੋਚ ਉੱਤੇ ਵੀ ਬਹੁਤ ਠੋਕ ਕੇ ਪਹਿਰਾ ਦਿੱਤਾ ਹੈ ਅਤੇ ਇਸ ਦੇ ਵਧੀਆ ਨਤੀਜੇ ਭਵਿੱਖ ਵਿੱਚ ਮਿਲਣਗੇ।

ਇਸ ਮੌਕੇ ਚੇਅਰਮੈਨ, ਸ਼ੂਗਰਫੈਡ ਪੰਜਾਬ ਸ. ਨਵਦੀਪ ਸਿੰਘ ਜੀਦਾ ਅਤੇ ਜ਼ਿਲ੍ਹਾ ਯੋਜ਼ਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।