ਜਲੰਧਰ 28 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਭਾਜਪਾ ਦੇ ਸੰਗਠਨ ‘ਚ ਇੱਕ ਵੱਡਾ ਫੇਰਬਦਲ ਹੋਇਆ ਹੈ, ਜਿਸ ਤਹਿਤ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਨੇ ਆਪਣਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ‘ਤੇ ਪਾਰਟੀ ਦੇ ਵਰਕਰਾਂ ਅਤੇ ਕੇਂਦਰੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ ਹੈ। ਉਥੇ ਹੀ ਇਸ ਤਬਦੀਲੀ ਨੂੰ ਲੈ ਕੇ ਹੁਣ ਸੋਸ਼ਲ ਮੀਡੀਆ ਤੋਂ ਲੈ ਕੇ ਸਿਆਸੀ ਗਲਿਆਰਿਆਂ ਤੱਕ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਪੁਰਾਣੇ ਬਿਆਨਾਂ ਨੂੰ ਯਾਦ ਕਰਵਾ ਕੇ ਘੇਰਿਆ ਜਾ ਰਿਹਾ ਹੈ।
