ਨਵੀਂ ਦਿੱਲੀ, 15 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜਿਆ ਵਿਵਾਦ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਜਿਸ ਨੂੰ ਵੇਖਦਿਆਂ ਹੁਣ ਜਲੰਧਰ ਕੋਰਟ ਨੇ ਆਤਿਸ਼ੀ ਵੀਡੀਓ ਨੂੰ ਲੈ ਕੇ ਹੁਕਮ ਜਾਰੀ ਕੀਤਾ ਹੈ ਕਿ ਇਸ ਵੀਡੀਓ ਨੂੰ ਹਰ ਪਲੇਟਫਾਰਮ ਤੋਂ ਹਟਾਇਆ ਜਾਵੇ। ਵੀਡੀਓ ਨਾਲ ਜੁੜੇ ਸਾਰੇ ਲਿੰਕ ਡਿਲੀਟ ਕੀਤੇ ਜਾਣ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵਿਵਾਦਤ ਵੀਡੀਓ ਵਿੱਚ FIR ਦਰਜ ਕਰਨ ‘ਤੇ ਦਿੱਲੀ ਵਿਧਾਨ ਸਭਾ ਨੇ ਸਖ਼ਤ ਰੁਖ਼ ਅਪਣਾਇਆ ਸੀ। ਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP), ਸਾਈਬਰ ਕ੍ਰਾਈਮ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਪੂਰੇ ਮਾਮਲੇ ਸਬੰਧੀ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਸੀ। ਉਨ੍ਹਾਂ ਤੋਂ ਮਾਮਲੇ ਨਾਲ ਸਬੰਧਤ ਦਸਤਾਵੇਜ਼ ਅਤੇ ਲੈਬ ਰਿਪੋਰਟਾਂ ਵੀ ਮੰਗੀਆਂ ਗਈਆਂ ਸਨ।

ਜਲੰਧਰ ਪੁਲਿਸ ਨੇ 9 ਜਨਵਰੀ ਨੂੰ ਇਸ ਮਾਮਲੇ ਵਿੱਚ ਦਿੱਲੀ ਦੀ ਭਾਜਪਾ ਸਰਕਾਰ ਵਿੱਚ ਮੰਤਰੀ ਕਪਿਲ ਮਿਸ਼ਰਾ ਦੇ ਖਿਲਾਫ਼ ਐਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵੀਡੀਓ ਦੀ ਮੋਹਾਲੀ ਦੀ ਇੱਕ ਫੋਰੈਂਸਿਕ ਲੈਬ ਵਿੱਚ ਜਾਂਚ ਕੀਤੀ ਗਈ ਸੀ, ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਆਤਿਸ਼ੀ ਨੇ ਕਿਤੇ ਵੀ ‘ਗੁਰੂ’ ਸ਼ਬਦ ਦੀ ਵਰਤੋਂ ਨਹੀਂ ਕੀਤੀ। ਇਸ ਸਬੰਧੀ ਜਲੰਧਰ ਪੁਲਿਸ ਕਮਿਸ਼ਨਰ ਦੇ ਖਿਲਾਫ਼ ਦਿੱਲੀ ਵਿਧਾਨ ਸਭਾ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਸੰਖੇਪ:-
ਆਤਿਸ਼ੀ ਨਾਲ ਜੁੜੇ ਵਿਵਾਦਤ ਵੀਡੀਓ ਮਾਮਲੇ ਵਿੱਚ ਜਲੰਧਰ ਕੋਰਟ ਨੇ ਸਖ਼ਤ ਹੁਕਮ ਜਾਰੀ ਕਰਦੇ ਹੋਏ ਸੋਸ਼ਲ ਮੀਡੀਆ ਦੇ ਸਾਰੇ ਪਲੇਟਫਾਰਮਾਂ ਤੋਂ ਵੀਡੀਓ ਅਤੇ ਉਸਦੇ ਲਿੰਕ ਤੁਰੰਤ ਹਟਾਉਣ ਲਈ ਕਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।