Jammu Kashmir

ਜੰਮੂ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਇਕ ਦਹਿਸ਼ਤਗਰਦ ਹਲਾਕ ਹੋ ਗਿਆ। ਇਹ ਮੁਕਾਬਲੇ ਇਸ ਵੇਲੇ ਵੀ ਜਾਰੀ ਹੈ।

ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਤਰਾਲ ਦੇ ਨਾਦੇਰ ਪਿੰਡ ਵਿਚ ਤਿੰਨ ਦੇ ਕਰੀਬ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਇਕ ਦਹਿਸ਼ਤਗਰਦ ਸੁਰੱਖਿਆ ਬਲਾਂ ਦੀ ਗੋਲੀ ਨਾਲ ਮਾਰਿਆ ਗਿਆ। ਜੰਮੂ-ਕਸ਼ਮੀਰ ਵਿਚ ਪਿਛਲੇ 48 ਘੰਟਿਆਂ ਵਿਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ 13 ਮਈ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤਇਬਾ ਦੇ ਤਿੰਨ ਦਹਿਸ਼ਤਗਰਦ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਬੀਤੇ ਦਿਨੀਂ ਕੈਲਰ ਤੋਂ ਹਥਿਆਰਾਂ ਦਾ ਇਕ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਸੀ।

ਸੰਖੇਪ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇੱਕ ਦਹਿਸ਼ਤਗਰਦ ਹਲਾਕ ਹੋ ਗਿਆ। ਇਸ ਘਟਨਾ ਨਾਲ ਸਥਾਨਕ ਸੁਰੱਖਿਆ ਸਥਿਤੀ ਤੇਜ਼ ਹੋ ਗਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।