30 ਮਈ( ਪੰਜਾਬੀ ਖਬਰਨਾਮਾ):ਕਿਸਾਨਾਂ ਨੇ ਬਿਜਲੀ ਦਫਤਰ ਵਿਚ ਵੜ ਕੇ ਜੇਈ ਤੇ ਲਾਈਨਮੈਨ ਦੀ ਕੁੱਟਮਾਰ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਟਰਾਂਸਫਾਰਮਰ ਲਾਉਣ ਬਦਲੇ 10 ਹਜ਼ਾਰ ਰੁਪਏ ਮੰਗ ਰਹੇ ਸਨ।
ਇਸ ਕਾਰਨ ਗੁੱਸੇ ‘ਚ ਆਏ ਲੋਕਾਂ ਨੇ ਬਿਜਲੀ ਮੁਲਾਜ਼ਮਾਂ ਦੀ ਕੁੱਟਮਾਰ ਕਰ ਦਿੱਤੀ।
ਇਹ ਖਬਰ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਤੋਂ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਲਗਾਤਾਰ ਕਈ ਦਿਨਾਂ ਤੋਂ ਬਿਜਲੀ ਦਫਤਰ ਦੇ ਚੱਕਰ ਲਗਾ ਰਹੇ ਸੀ। ਪਰ ਇਹ ਅਫਸਰ ਕੋਈ ਰਾਹ ਨਹੀਂ ਦੇ ਰਹੇ ਸਨ। ਇਸ ਤੋਂ ਅੱਕੇ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਦਾ ਕੁਟਾਪਾ ਚਾੜ੍ਹ ਦਿੱਤਾ।