ਫਾਜ਼ਿਲਕਾ 22 ਫਰਵਰੀ (ਪੰਜਾਬੀ ਖ਼ਬਰਨਾਮਾ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 23 ਫਰਵਰੀ 2024 ਦਿਨ ਸ਼ੁਕਰਵਾਰ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ  ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਭਾਰਤ ਫਾਇਨਾਂਸ( ਇੰਡੋਸਿੰਡ ਬੈਂਕ) ਅਤੇ ਕਨੈਕਟ ਬਰੋਡਬੈਂਡ  ਕੰਪਨੀਆ ਸ਼ਮੂਲੀਅਤ ਕਰ ਰਹੀਆਂ ਹਨ । ਭਾਰਤ ਫਾਇਨਾਂਸ(ਇੰਡੋਸਿੰਡ ਬੈਂਕ) ਲਈ ਜੋਬ ਪਰੋਫਾਈਲ ਫਿਲਡ ਅਸਿਸਟੈਂਟ ਟਰੇਨੀ ਅਤੇ ਪੜ੍ਹਾਈ 10 ਵੀ ਜਾਂ ਉਸ ਤੋਂ ਵੱਧ ਅਤੇ ਕਨੈਕਟ ਬਰੋਡਬੈਂਡ ਲਈ ਜੋਬ ਪਰੋਫਾਈਲ ਸੇਲਸਮੈਨ/ਮਾਰਕੀਟਿੰਗ  ਅਤੇ ਪੜ੍ਹਾਈ 12ਵੀ ਜਾ ਉਸ ਤੋਂ ਵੱਧ ਹੋਣੀ ਚਾਹੀਦੀ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ 12500  ਤੋਂ ਲੈ ਕੇ 18000 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕੈਂਪ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਏ ਬਲਾਕ ਫਾਜ਼ਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।