29 ਅਗਸਤ 2024 : ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਕਿਸਾਨਾਂ ਦੇ ਅੰਦੋਲਨ ‘ਤੇ ਟਿੱਪਣੀ ਕਰਕੇ ਵਿਵਾਦਾਂ ‘ਚ ਘਿਰ ਗਈ ਹੈ। ਵਿਰੋਧੀ ਪਾਰਟੀਆਂ ਉਨ੍ਹਾਂ ਦੇ ਬਿਆਨ ‘ਤੇ ਹੱਲਾ ਬੋਲ ਰਹੀਆਂ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਫਿਲਮਾਂ ਨੂੰ ਸਿਨੇਮਾਘਰਾਂ ਵਿੱਚ ਨਾ ਚੱਲਣ ਦੇਣ ਦੀ ਧਮਕੀ ਵੀ ਦਿੱਤੀ ਗਈ ਹੈ।
ਭਾਜਪਾ ਲੀਡਰਸ਼ਿਪ ਨੇ ਇਸ ਬਿਆਨ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਹੁਣ ਇਸ ਮੁੱਦੇ ‘ਤੇ ਕੰਗਨਾ ਰਣੌਤ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ‘ਤੇ ਉਨ੍ਹਾਂ ਦੇ ਬਿਆਨ ਕਾਰਨ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਆਪਣੇ ਬਿਆਨਾਂ ਅਤੇ ਸ਼ਬਦਾਂ ਦੀ ਚੋਣ ਪ੍ਰਤੀ ਵਧੇਰੇ ਚੌਕਸ ਅਤੇ ਸਾਵਧਾਨ ਰਹੇਗੀ।
ਜ਼ਿਕਰਯੋਗ ਹੈ ਕਿ ਮੰਡੀ ਦੀ ਸੰਸਦ ਮੈਂਬਰ ਵੱਲੋਂ ਐਕਸ ’ਤੇ ਸਾਂਝੀ ਕੀਤੀ ਗਈ ਵੀਡੀਓ ਵਿੱਚ ਉਸ ਨੇ ਕਿਹਾ ਸੀ, ‘‘ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਜਬਰ-ਜਨਾਹ ਹੋ ਰਹੇ ਸਨ। ਜੇ ਤਿੰਨ ਖੇਤੀ ਕਾਨੂੰਨ ਵਾਪਸ ਨਾ ਲਏ ਜਾਂਦੇ ਤਾਂ ਭਾਰਤ ਵਿੱਚ ਵੀ ਬੰਗਲਾਦੇਸ਼ ਵਰਗੇ ਹਾਲਾਤ ਪੈਦਾ ਹੋ ਸਕਦੇ ਸਨ।’’
ਕਿਸਾਨ ਇਸ ਸਮੇਂ ਸ਼ੰਭੂ ਬਾਰਡਰ ਉਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਕਿਹਾ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਯਤਨ ਕਰਨ। ਇਸੇ ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਨੇ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਦੇਸ਼ ਦੀ ਲੀਡਰਸ਼ਿਪ ਮਜ਼ਬੂਤ ਨਾ ਹੁੰਦੀ ਤਾਂ ਕਿਸਾਨ ਅੰਦੋਲਨ ਕਾਰਨ ਭਾਰਤ ਵਿੱਚ ਬੰਗਲਾਦੇਸ਼ ਵਰਗੀ ਸਥਿਤੀ ਪੈਦਾ ਹੋ ਜਾਂਦੀ।
ਉਨ੍ਹਾਂ ਦੇ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਹੁਣ ਇਸ ਮੁੱਦੇ ‘ਤੇ ਕੰਗਨਾ ਰਣੌਤ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ‘ਤੇ ਉਨ੍ਹਾਂ ਦੇ ਬਿਆਨ ਕਾਰਨ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਤਾੜਨਾ ਕੀਤੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਆਪਣੇ ਬਿਆਨਾਂ ਅਤੇ ਸ਼ਬਦਾਂ ਦੀ ਚੋਣ ਪ੍ਰਤੀ ਵਧੇਰੇ ਸਤਰਕ ਅਤੇ ਸਾਵਧਾਨ ਰਹੇਗੀ।
ਦੱਸ ਦੇਈਏ ਕਿ ਗੁਆਂਢੀ ਦੇਸ਼ ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੂੰ ਬੇਦਖਲ ਕਰ ਦਿੱਤਾ ਗਿਆ ਸੀ। ਇਸ ਸਮੇਂ ਉਹ ਜਲਾਵਤਨ ਦੀ ਜ਼ਿੰਦਗੀ ਬਤੀਤ ਕਰ ਰਹੀ ਹੈ।