9 ਜੁਲਾਈ 2024 (ਪੰਜਾਬੀ ਖਬਰਨਾਮਾ) : ਪੰਜਾਬੀ ਗਾਇਕ ਕਰਨ ਔਜਲਾ ਨੇ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪੂਰੀ ਦੁਨੀਆਂ ਦਾ ਦਿਲ ਜਿੱਤਿਆ ਹੈ। ਇਸ ਦੇ ਨਾਲ ਕਾਲਾਕਾਰ ਨੇ ਕਈ ਖਿਤਾਬ ਵੀ ਆਪਣੇ ਨਾਂ ਕੀਤੇ ਹਨ। ਹਾਲ ਹੀ ਵਿੱਚ ਗਾਇਕ ਨੂੰ ਅਨੰਤ-ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸੰਗੀਤ ਸਮਾਰੋਹ ਵਿੱਚ ਦੇਖਿਆ ਗਿਆ ਸੀ। ਗਾਇਕ-ਰੈਪਰ ਬਾਦਸ਼ਾਹ ਅਤੇ ਕਰਨ ਔਜਲਾ ਨੇ ਪੰਜਾਬੀ ਸਟਾਈਲ ਵਿੱਚ ਸੈਰੇਮਨੀ ਵਿੱਚ ਖੂਬ ਧਮਾਲ ਮਚਾਈ। ਉਨ੍ਹਾਂ ਦੀ ਇਹ ਵੀਡਿਓਜ਼ ਸੋਸ਼ਲ ਮੀਡੀਆ ਉੱਤੇ ਕਾਫੀ ਵਾਈਰਲ ਹੋ ਰਹੀ ਸੀ।
ਇਸੇ ਵਿਚਾਲੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਫੋਟੋਜ਼ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਗਾਇਕ ਐਪਲ ਮਿਊਜ਼ਿਕ ਦੀ ਪ੍ਰਮੋਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ। ਪਰ ਖਾਸ ਗੱਲ ਇਹ ਹੈ ਕਿ ਉਨ੍ਹਾਂ ਦੇ ਚਿਹਰੇ ਉੱਤੇ ਪੰਜਾਬ ਲਿਖਿਆ ਨਜ਼ਰ ਆ ਰਿਹਾ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ ਹੈ।
ਕਰਨ ਦਾ ਇਹ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ। ਉਨ੍ਹਾਂ ਦੀ ਫੋਟੋ ਉੱਤੇ ਫੈਨਜ਼ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕਮੈਂਟ ਕਰਕੇ ਆਪਣਾ ਪਿਆਰ ਦਿਖਾ ਰਹੇ ਹਨ। ਅਦਾਕਾਰ ਜੱਸੀ ਗਿੱਲ ਨੇ ਕਮੈਂਟ ਕਰਕੇ ਲਿਖਿਆ ਕਿ ਪੰਜਾਬ.. ਇੱਕ ਯੂਜ਼ਰ ਨੇ ਲਿਖਿਆ ਕਿ ਪੰਜਾਬ ਇਸ ਦੇ ਨਾਲ ਕਈ ਫੈਨਜ਼ ਹਾਰਟ ਵਾਲੀ ਇਮੋਜੀ ਕਮੈਂਟ ਕਰਕੇ ਪਿਆਰ ਦੀ ਵਰਖਾ ਕਰ ਰਹੇ ਹਨ
ਦੱਸ ਦੇਈਏ ਕਿ ਗਾਇਕ ਕਰਨ ਔਜਲਾ ਦੀ ਗੱਲ ਕਰਿਏ ਤਾਂ ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। ਹਾਲ ਹੀ ਵਿੱਚ ਉਨ੍ਹਾਂ ਦਾ ਪਹਿਲਾ ਬਾਲੀਵੁੱਡ ਗੀਤ ਰਿਲੀਜ਼ ਹੋਇਆ ਹੈ।
ਉਨ੍ਹਾਂ ਨੇ ਫਿਲਮ “ਬੈਡ ਨਿਊਜ਼” ਦੇ ਗੀਤ ‘Tauba Tauba’ ਲਈ ਆਪਣੀ ਆਵਾਜ਼ ਦਿੱਤੀ ਹੈ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ।
ਗੀਤ ਰਿਲੀਜ਼ ਹੋਣ ਤੋਂ ਪਹਿਲਾਂ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਵਿੱਕੀ ਕੌਸ਼ਲ ਨਾਲ ਇੱਕ ਵੀਡਿਓ ਸ਼ੇਅਰ ਕੀਤੀ ਸੀ। ਵੀਡਿਓ ਵਿੱਚ ਉਹ ਵਿੱਕੀ ਕੌਸ਼ਲ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਫੈਨਜ਼ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ