(ਪੰਜਾਬੀ ਖ਼ਬਰਨਾਮਾ):ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ ਆਪਣੇ ਵਿਆਹ ਦੀ ਵਰ੍ਹੇਗੰਢ ‘ਤੇ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਰਸਤੇ ਵਿੱਚ ਸਕਾਰਪੀਓ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ।
ਹਾਦਸੇ ‘ਚ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂਕਿ ਪਤਨੀ ਦੀ ਲੁਧਿਆਣਾ ਡੀ.ਐਮ.ਸੀ. ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਰਨੈਲ ਸਿੰਘ ਕੈਂਥ (60) ਅਤੇ ਰਾਜਵਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।