farming event

ਬਟਾਲਾ, 3 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਸ. ਗੁਰਮੀਤ ਸਿੰਘ ਖੁੱਡੀਆਂ,ਖੇਤੀਬਾੜੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 7 ਅਪ੍ਰੈਲ 2025 ਨੂੰ ਨਵੀਂ ਦਾਣਾ ਮੰਡੀ ਵਿਖੇ ਲਗਾਇਆ ਜਾਵੇਗਾ। ਇਹ ਮੇਲਾ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਲਗਾਇਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ  ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਮੱਕੀ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 7 ਅਪ੍ਰੈਲ ਦਿਨ ਸੋਮਵਾਰ ਨੂੰ ਦਾਣਾ ਮੰਡੀ ਬਟਾਲਾ ਵਿਖੇ ਲਗਾਇਆ ਜਾਵੇਗਾ।

ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ , ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਿਸ਼ੇਸ਼ ਮਹਿਮਾਨ  ਵਜੋਂ ਸ਼ਿਰਕਤ ਕਰਨਗੇ।

ਉਨਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਕਰਨਗੇ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ (ਪੌਦ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਕਰਨਗੇ।

ਉਨਾਂ ਦੱਸਿਆ ਕਿ ਖੇਤੀਬਾੜੀ ਮੇਲੇ ਦਾ ਮੁੱਖ ਉਦੇਸ਼ “ ਮੱਕੀ ਦੀ ਖੇਤੀ ਅਪਣਾਓ, ਝੋਨੇ ਦੀ ਖੇਤੀ ਤੋਂ ਛੁਟਕਾਰਾ ਪਾਓ ” ਹੋਵੇਗਾ ਤਾਂ ਜੋ ਸਾਲ 2025 ਦੌਰਾਨ ਜ਼ਿਲਾ ਗੁਰਦਾਸਪੁਰ ਨੂੰ ਝੋਨੇ ਦੀ ਖੇਤੀ ਹੇਠੋ 7000 ਹੈਕ ਰਕਬਾ ਕੱਢ ਕੇ ਮੱਕੀ ਲਿਆਂਦਾ ਜਾ ਸਕੇ।

ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ,ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਝੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ ।ਉਨਾਂ ਦੱਸਿਆ ਕਿ ਇਸ ਮੌਕੇ ਪੀ ਐਮ ਸਕੀਮ ਤਹਿਤ ਕਿਸਾਨਾਂ ਦੀ ਈ ਕੇ ਵਾਈ ਸੀ ,ਅਧਾਰ ਸੀਡਿੰਗ ਅਤੇ ਲੈਂਡ ਸੀਡਿੰਗ ਕਰਨ ਲਈ ਵਿਸ਼ੇਸ਼ ਤੌਰ ਤੇ ਸਟਾਲ ਲਗਾਏ ਜਾਣਗੇ।

ਉਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ,ਬਾਗਬਾਨੀ,ਪਸ਼ੂਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

ਉਨਾਂ ਸਮੂਹ ਖੇਤੀਬਾੜੀ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।