12 ਸਤੰਬਰ 2024. : ਪੱਛਮੀ ਬੰਗਾਲ ਸਰਕਾਰ ਵੱਲੋਂ ਧਰਨੇ ’ਤੇ ਬੈਠੇ ਡਾਕਟਰਾਂ ਨਾਲ ਗੱਲਬਾਤ ਦੀ ਪੇਸ਼ਕਸ਼ ਉਸ ਸਮੇਂ ਸਿਰੇ ਨਹੀਂ ਚੜ੍ਹ ਸਕੀ, ਜਦੋਂ ਡਾਕਟਰਾਂ ਨੇ ਆਪਣੀਆਂ ਸ਼ਰਤਾਂ ਰੱਖ ਦਿੱਤੀਆਂ। ਡਾਕਟਰਾਂ ਨੇ ਕਿਹਾ ਕਿ ਗੱਲਬਾਤ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਹਾਜ਼ਰ ਰਹੇ ਅਤੇ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਸਰਕਾਰ ਨੇ ਡਾਕਟਰਾਂ ਦੀਆਂ ਸ਼ਰਤਾਂ ਮੰਨਣ ਤੋਂ ਇਨਕਰ ਕਰ ਦਿੱਤਾ। ਸੂਬਾ ਸਰਕਾਰ ਨੇ ਸ਼ਾਮ 6 ਵਜੇ ਡਾਕਟਰਾਂ ਨੂੰ ਸਕੱਤਰੇਤ ’ਚ ਗੱਲਬਾਤ ਲਈ ਆਉਣ ਦਾ ਸੱਦਾ ਦਿੱਤਾ ਸੀ। ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਰੋਸ ਵਜੋਂ ਜੂਨੀਅਰ ਡਾਕਟਰ ਧਰਨੇ ’ਤੇ ਬੈਠੇ ਹੋਏ ਹਨ। ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ ’ਤੇ ਪਰਤਣ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਸਕੱਤਰ ਮਨੋਜ ਪੰਤ ਨੇ ਡਾਕਟਰਾਂ ਨੂੰ 12 ਤੋਂ 15 ਮੈਂਬਰਾਂ ਦਾ ਵਫ਼ਦ ਮੀਟਿੰਗ ਲਈ ਭੇਜਣ ਦੀ ਅਪੀਲ ਕੀਤੀ ਸੀ। ਪੰਤ ਨੇ ਪੱਤਰ ’ਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਜ਼ਿਕਰ ਕਰਦਿਆਂ ਆਸ ਜਤਾਈ ਸੀ ਕਿ ਡਾਕਟਰ ਕੰਮ ’ਤੇ ਪਰਤ ਆਉਣਗੇ। ਇਕ ਜੂਨੀਅਰ ਡਾਕਟਰ ਨੇ ਕਿਹਾ ਕਿ ਵਫ਼ਦ ’ਚ 30 ਮੈਂਬਰ ਸ਼ਾਮਲ ਹੋਣਗੇ ਅਤੇ ਮੌਕੇ ’ਤੇ ਕੋਈ ਫ਼ੈਸਲਾ ਨਹੀਂ ਲਿਆ ਜਾਵੇਗਾ ਪਰ ਇਹ ਸਿਰੇ ਨਾ ਚੜ੍ਹ ਸਕੀ। ਡਾਕਟਰਾਂ ਦਾ ਧਰਨਾ ਅੱਜ 33ਵੇਂ ਦਿਨ ’ਚ ਦਾਖ਼ਲ ਹੋ ਗਿਆ। ਉਨ੍ਹਾਂ ਸਰਕਾਰ ਨੂੰ ਕਿਹਾ ਸੀ ਕਿ ਜੇ ਮੀਟਿੰਗ ਦਾ ਸਿੱਧਾ ਪ੍ਰਸਾਰਣ ਹੋਵੇਗਾ ਤਾਂ ਉਹ ਕਿਤੇ ਵੀ ਗੱਲਬਾਤ ਕਰਨ ਲਈ ਪਹੁੰਚ ਸਕਦੇ ਹਨ। ਉਧਰ ਮਹਿਲਾ ਡਾਕਟਰ ਦੇ ਪਿਤਾ ਨੇ ਦੁਹਰਾਇਆ ਕਿ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਹੀ ਫ਼ੈਸਲਾ ਕਰਨਗੇ ਕਿ ਮਮਤਾ ਸੱਚ ਬੋਲ ਰਹੀ ਹੈ ਝੂਠ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਮਾਪਿਆਂ ਨੂੰ ਕਿਸੇ ਤਰ੍ਹਾਂ ਦੇ ਪੈਸਿਆਂ ਦੀ ਕੋਈ ਪੇਸ਼ਕਸ਼ ਨਹੀਂ ਕੀਤੀ ਸੀ। ਇਸ ਦੌਰਾਨ ਟੀਐੱਮਸੀ ਆਗੂ ਚੰਦਨ ਮੁਖੋਪਾਧਿਆਏ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਹੁਕਮ ਅਦੂਲੀ ਕਰਨ ਵਾਲੇ ਡਾਕਟਰਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।