ਚੰਡੀਗੜ੍ਹ/ਜਲੰਧਰ(ਪੰਜਾਬੀ ਖ਼ਬਰਨਾਮਾ): – ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ  ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ  ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ  ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਠਿੰਡਾ ਤੋਂ   ਲਖਵੀਰ ਸਿੰਘ ਨਿੱਕਾ ਮੌਜੂਦਾ ਜਿਲਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਨਾਲ ਜੁੜੇ ਹੋਏ ਹਨ ਜੋ ਕਿ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਸੰਬੰਧਿਤ ਮਜਬੀ ਸਿੱਖ ਭਾਈਚਾਰੇ ਦੇ ਪ੍ਰਮੁੱਖ ਆਗੂ ਹਨ। ਜਿਨਾਂ ਨੇ ਮੋਹਰਲੀ ਕਤਾਰ ਖੜ੍ਹੇ ਹੋਕੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦਾ ਜ਼ਮੀਨ ਕਬਜੇ ਦਾ ਮਾਮਲਾ ਪ੍ਰਮੁੱਖਤਾ ਨਾਲ ਲੜਿਆ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!