ਜਲੰਧਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਲਖਵਿੰਦਰ ਸਿੰਘ ਰੰਧਾਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਸਬੰਧੀ ਪ੍ਰਾਜੈਕਟ ਪੂਰੀ ਪਾਰਦਰਸ਼ਤਾ ਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਦਾ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖਹਿਰਾ ਆਦਿ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।