ਪਟਿਆਲਾ, 25 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਖਰਕਾਰ ਪੁਲਿਸ ਦੇ ਸ਼ਿਕੰਜੇ ਵਿੱਚ ਆ ਗਏ ਹਨ। ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਕੀਤੀ ਗਈ ਹੈ।
ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਸਰਗਰਮੀ ਨਾਲ ਉਨ੍ਹਾਂ ਦੀ ਭਾਲ ਕਰ ਰਹੀ ਸੀ।
ਦੱਸਣਯੋਗ ਹੈ ਕਿ ਕੇਸ ਦਰਜ ਹੋਣ ਤੋਂ ਅਗਲੇ ਹੀ ਦਿਨ ਪੁਲਿਸ ਨੇ ਹਰਿਆਣਾ ਦੇ ਇੱਕ ਪਿੰਡ ਵਿੱਚ ਛਾਪੇਮਾਰੀ ਕੀਤੀ ਸੀ, ਜਿੱਥੇ ਵਿਧਾਇਕ ਦੇ ਲੁਕੇ ਹੋਣ ਦੀ ਸੂਚਨਾ ਸੀ। ਪਰ ਉਸ ਸਮੇਂ ਪਠਾਣਮਾਜਰਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਕਈ ਟੀਮਾਂ ਲਗਾਤਾਰ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ ‘ਤੇ ਦਸਤਕ ਦੇ ਰਹੀਆਂ ਸਨ।
ਫਰਾਰੀ ਦੌਰਾਨ ਪਠਾਣਮਾਜਰਾ ਵੱਲੋਂ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਹ ਸੋਸ਼ਲ ਮੀਡੀਆ ‘ਤੇ ਲਗਾਤਾਰ ਵੀਡੀਓਜ਼ ਪੋਸਟ ਕਰਕੇ ਇਹ ਪ੍ਰਭਾਵ ਦੇ ਰਹੇ ਸਨ ਕਿ ਉਹ ਵਿਦੇਸ਼ ਵਿੱਚ ਬੈਠੇ ਹਨ। ਹਾਲਾਂਕਿ, ਪੁਲਿਸ ਦੀ ਤਕਨੀਕੀ ਜਾਂਚ ਅਤੇ ਗੁਪਤ ਸੂਚਨਾਵਾਂ ਨੇ ਉਨ੍ਹਾਂ ਦੀ ਲੋਕੇਸ਼ਨ ਮੱਧ ਪ੍ਰਦੇਸ਼ ਵਿੱਚ ਟਰੇਸ ਕਰ ਲਈ ਹੈ।
ਐਸ.ਐਸ.ਪੀ. ਵਰੁਣ ਸ਼ਰਮਾ ਅਨੁਸਾਰ ਪਟਿਆਲਾ ਪੁਲਿਸ ਦੀ ਵਿਸ਼ੇਸ਼ ਟੀਮ ਨੇ ਪਿੱਛਾ ਕਰਦੇ ਹੋਏ ਗਵਾਲੀਅਰ ਦੇ ਇਲਾਕੇ ਤੋਂ ਵਿਧਾਇਕ ਨੂੰ ਕਾਬੂ ਕੀਤਾ ਹੈ। ਹੁਣ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਜਾ ਰਿਹਾ ਹੈ, ਜਿੱਥੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।”
ਸੰਖੇਪ:-
