5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਹ ਸੀਟ ਜਨਵਰੀ ਮਹੀਨੇ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ । ਜ਼ਿਮਨੀ ਚੋਣ ਦਾ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਣਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਬਸੀ ਨੇ ਹਰਾਇਆ ਸੀ। ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਦੀ ਘੜੀ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ।
ਸੰਖੇਪ:-ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ।
