ਸ਼੍ਰੀ ਅਨੰਦਪੁਰ ਸਾਹਿਬ (ਪੰਜਾਬੀ ਖਬਰਨਾਮਾ) 27 ਮਈ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਪਹਿਲੀ ਕਤਾਰ ਦੇ ਆਗੂਆਂ ਵਿੱਚ ਗਿਣੇ ਜਾਂਦੇ ਮਦਨ ਮੋਹਨ ਮਿੱਤਲ ਵੱਲੋਂ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਅੱਜ ਦੁਬਾਰਾ ਆਪਣੀ ਮਾਂ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਚਰਚਾ ਜ਼ੋਰਾਂ ‘ਤੇ ਹੈ।

ਅਤਿ ਭਰੋਸੇ ਯੋਗ ਸੂਤਰਾਂ ਮੁਤਾਬਕ ਅੱਜ ਚੰਡੀਗੜ੍ਹ ਵਿਖੇ ਗਜੇਂਦਰ ਸ਼ਿਖਾਵਤ, ਇੰਚਾਰਜ ਪੰਜਾਬ ਰੂਪਾਂਨੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ। ਕਾਬਲੇ ਜ਼ਿਕਰ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਤੋੜ ਵਿਛੋੜੇ ਤੋਂ ਬਾਅਦ ਅਕਾਲੀ ਦਲ ਵਿੱਚ ਸ਼ਾਮਲ ਹੋਏ ਮਦਨ ਮੋਹਨ ਮਿੱਤਲ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕੋਈ ਪੁੱਛਗਿਛ ਨਹੀਂ ਕੀਤੀ ਜਾ ਰਹੀ ਸੀ। ਜਿਸ ਕਰਕੇ ਮਦਨ ਮੋਹਨ ਮਿੱਤਲ ਨਰਾਜ਼ ਚੱਲ ਰਹੇ ਸਨ ਤੇ ਆਪਣੀਆਂ ਗਤੀ ਵਿਧੀਆਂ ਬਿਲਕੁਲ ਰੋਕ ਦਿੱਤੀਆ ਗਈਆਂ ਸਨ। ਇਹ ਵੀ ਦੱਸਣਯੋਗ ਹੈ ਕਿ ਮਦਨ ਮੋਹਨ ਮਿੱਤਲ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਉਹਨਾਂ ਦਾ ਕਾਫੀ ਮਜ਼ਬੂਤ ਧੜਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੰਨਿਆ ਜਾਂਦਾ ਹੈ। ਹੁਣ ਜਦੋਂ ਕਿ ਪਾਰਲੀਮੈਂਟ ਚੋਣਾਂ ਵਿੱਚ ਕੁਝ ਕੁ ਦਿਨ ਹੀ ਬਾਕੀ ਰਹਿ ਗਏ ਹਨ ਤਾਂ ਮਦਨ ਮੋਹਨ ਮਿੱਤਲ ਦੀ ਭਾਜਪਾ ਵਿੱਚ ਵਾਪਸੀ ਭਾਜਪਾ ਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਲਈ ਬਹੁਤ ਹੀ ਸੁਖਾਵੀ ਤੇ ਉਮੀਦਾ ਭਰੀ ਹੋ ਸਕਦੀ ਹੈ। ਜੇਕਰ ਅੱਜ ਮਦਨ ਮੋਹਨ ਮਿੱਤਲ ਭਾਜਪਾ ਵਿੱਚ ਸ਼ਾਮਿਲ ਹੋ ਜਾਂਦੇ ਹਨ ਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਲ ਰਹੀਆਂ ਚੋਣਾਂ ਦਾ ਜੋੜ ਤੋੜ ਨਵੇਂ ਸਿਰੇ ਤੋਂ ਸਾਹਮਣੇ ਆ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।