18 ਜੂਨ (ਪੰਜਾਬੀ ਖਬਰਨਾਮਾ):ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਮੁਤਾਬਕ ਐਸਆਈਟੀ ਦੇ ਅਫਸਰਾਂ ਦੇ ਕੁਝ ਰੁਝਾਨਾਂ ਕਰਕੇ ਅੱਜ ਪੇਸ਼ੀ ਟਲ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਸੰਮਨ ਭੇਜ ਕੇ 18 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ। ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਜਾਰੀ ਕੀਤੇ ਗਏ ਸਨ।

ਦਰਅਸਲ ਸਾਬਕਾ ਚੰਨੀ ਸਰਕਾਰ ਸਮੇਂ ਬਿਕਰਮ ਮਜੀਠੀਆ ’ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮਜੀਠੀਆ ਕਈ ਮਹੀਨੇ ਜੇਲ੍ਹ ਵਿਚ ਵੀ ਰਹਿ ਚੁੱਕੇ ਹਨ ਅਤੇ ਹੁਣ ਵੀ ਉਹ ਜ਼ਮਾਨਤ ’ਤੇ ਬਾਹਰ ਹਨ। ਇਸ ਕੇਸ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸੰਮਨ ਭੇਜਿਆ ਸੀ।

ਜ਼ਿਕਰਯੋਗ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਆਧਾਰ ‘ਤੇ ਕਾਂਗਰਸ ਸਰਕਾਰ ਦੌਰਾਨ ਦਸੰਬਰ 2021 ‘ਚ ਮਜੀਠੀਆ ਖਿਲਾਫ NDPS ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।