ਬਠਿੰਡਾ, 27 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):- ਬਠਿੰਡਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੋਂ ਦੇ ਜਿਊਣ ਸਿੰਘ ਵਾਲਾ ਨੇੜੇ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮਿਲੀ ਹੈ ਕਿ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ਉਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਵੱਡੇ ਜਾਨੀ ਨੁਕਸਾਨ ਦਾ ਖਦਸ਼ਾ ਹੈ। ਮੀਂਹ ਕਾਰਨ ਨਾਲੇ ਵਿਚ ਪਾਣੀ ਭਰਿਆ ਹੋਣ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਹਾਲਾਂਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਬਚਾਅ ਲਈ ਮੌਕੇ ਉਤੇ ਪਹੁੰਚ ਗਿਆ ਹੈ।