accident

ਫਿਰੋਜ਼ਪੁਰ, 31 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਫਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿਕਅੱਪ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 9 ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਪਿਕਅੱਪ ਵਿਚ ਸਵਾਰ ਸਵਾਰ ਲੋਕ ਵੇਟਰ ਦੱਸੇ ਜਾ ਰਹੇ ਤੇ ਵਿਆਹ ਸਮਾਗਮ ਵਿਚ ਜਾ ਰਹੇ ਸਨ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਦੇ ਕੋਲ ਵਾਪਰਿਆ ਹੈ। ਘਟਨਾ ਦੇ ਸਮੇਂ ਪਿਕਅੱਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਸੰਖੇਪ
ਫਿਰੋਜ਼ਪੁਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ, ਜਿਥੇ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 9 ਲੋਕ ਮਾਰੇ ਗਏ ਅਤੇ ਕਈ ਹੋਰ ਗੰਭੀਰ ਤੌਰ 'ਤੇ ਜ਼ਖ਼ਮੀ ਹੋਏ ਹਨ। ਮਿਹਮਾਨਾਂ ਨਾਲ ਭਰੀ ਗੱਡੀ ਵਿਆਹ ਸਮਾਗਮ ਵਿੱਚ ਜਾ ਰਹੀ ਸੀ। ਹਾਦਸਾ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਵਿੱਚ ਸਵੇਰੇ ਵਾਪਰਿਆ, ਜਿੱਥੇ 15 ਤੋਂ ਵੱਧ ਲੋਕ ਗੱਡੀ ਵਿੱਚ ਸਵਾਰ ਸਨ। ਘਟਨਾ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਭਜਵਾਇਆ ਗਿਆ ਹੈ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।