ਚੰਡੀਗੜ੍ਹ, 28 ਮਾਰਚ (ਪੰਜਾਬੀ ਖ਼ਬਰਨਾਮਾ):ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਦੇ 2 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। 1998 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਜਸਕਰਨ ਸਿੰਘ ਨੂੰ ਏ. ਡੀ. ਜੀ.ਪੀ. ਇੰਟੈਲੀਜੈਂਸ ਪੰਜਾਬ ਤੇ 2008 ਬੈਚ ਦੇ ਆਈ. ਪੀ.ਐੱਸ. ਅਧਿਕਾਰੀ ਨਰਿੰਦਰ ਭਾਰਗਵ ਨੂੰ ਡੀ. ਆਈ. ਜੀ. ਵਿਜੀਲੈਂਸ ਬਿਊਰੋ, ਲੁਧਿਆਣਾ ਅਤੇ ਐਡੀਸ਼ਨਲ ਡੀ.ਆਈ.ਜੀ. ਐੱਨ. ਆਰ. ਆਈ. ਲੁਧਿਆਣਾ ਲਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਪੰਜਾਬ ਵਿਚ ਅਖ਼ੀਰਲੇ ਗੇੜ ਵਿਚ 1 ਜੂਨ ਨੂੰ ਵੋਟਿੰਗ ਹੋਣੀ ਹੈ ਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ।