ਅੰਮ੍ਰਿਤਸਰ, 31 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਸਰ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਹੈ। SSP ਵਿਜੀਲੈਂਸ ਲਖਬੀਰ ਸਿੰਘ ਦੇ ਸਸਪੈਂਡ ਹੋਣ ਤੋਂ ਬਾਅਦ ਇਹ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਸੀ।

ਸੂਤਰਾਂ ਮੁਤਾਬਿਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਇਸ ਘੁਟਾਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਰਕਾਰ ਨੇ ਹੁਣ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।