ਨਵੀਂ ਦਿੱਲੀ, 31 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):– ਨਵੇਂ ਸਾਲ ਦੇ ਜਸ਼ਨ ਸ਼ੁਰੂ ਹੋਣ ਵਿਚ ਕੁਝ ਹੀ ਘੰਟੇ ਬਾਕੀ ਹਨ। ਬੈਂਗਲੁਰੂ ‘ਚ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਉਣ ਲਈ ਤਿਆਰੀਆਂ ਕਰ ਲਈਆਂ ਹਨ ਕਿ ਜਸ਼ਨਾਂ ਦਾ ਰੰਗ ਖਰਾਬ ਨਾ ਹੋਵੇ। ਜਨਤਕ ਥਾਵਾਂ ‘ਤੇ ਨਵੇਂ ਸਾਲ ਦੇ ਜਸ਼ਨਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ। ਬੈਂਗਲੁਰੂ ਪੁਲਿਸ ਨੇ ਵੀ ਇੱਕ ਬਿਆਨ ਜਾਰੀ ਕਰਕੇ ਜਨਤਕ ਥਾਵਾਂ ‘ਤੇ ਸੀਟੀ ਵਜਾਉਣ ‘ਤੇ ਪਾਬੰਦੀ ਲਗਾਈ ਹੈ।

ਪੂਰੇ ਬੈਂਗਲੁਰੂ ਨੂੰ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਸਜਾਇਆ ਜਾ ਰਿਹਾ ਹੈ। ਸਰਕਾਰ ਅਤੇ ਪੁਲਿਸ ਸੁਰੱਖਿਆ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਿੱਚ ਜੁਟੀ ਹੋਈ ਹੈ। ਹਰ ਸਾਲ ਲੱਖਾਂ ਲੋਕ ਨਵੇਂ ਸਾਲ ਦੇ ਜਸ਼ਨਾਂ ਵਿਚ ਹਿੱਸਾ ਲੈਣ ਲਈ ਐਮਜੀ ਰੋਡ ‘ਤੇ ਇਕੱਠੇ ਹੁੰਦੇ ਹਨ। ਇੱਥੇ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।