ਚੰਡੀਗੜ੍ਹ, 05 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਲਰਾਜ ਸਿੰਘ ਭੂੰਦੜ (ਸਾਬਕਾ ਵਿਧਾਇਕ) ਅਤੇ ਜਤਿੰਦਰ ਸਿੰਘ ਸੋਢੀ (ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ਼ਹਿਰੀ) ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਲਈ ਵਿਰੋਧੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।
’ਸਰਕਾਰ ਦੀ ਸਾਖ ਡਿੱਗੀ, ਅਦਾਲਤ ਵਿੱਚ ਸੱਚ ਦੀ ਹੋਈ ਜਿੱਤ’
ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ ਅਤੇ ਇਸੇ ਕਾਰਨ ਵਿਰੋਧੀ ਆਗੂਆਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਕੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਪੂਰੀ ਤਰ੍ਹਾਂ ਝੂਠੇ ਸਾਬਤ ਹੋਏ ਹਨ, ਜਿਸ ਨਾਲ ਸਰਕਾਰ ਦੀ ਸਾਖ ਜਨਤਾ ਅਤੇ ਅਦਾਲਤ—ਦੋਵਾਂ ਦੇ ਸਾਹਮਣੇ ਡਿੱਗੀ ਹੈ।
‘ਵਰਕਰਾਂ ਦਾ ਮਨੋਬਲ ਵਧਿਆ, ਜਨਤਾ ਸਭ ਸਮਝਦੀ ਹੈ’
ਭੂੰਦੜ ਨੇ ਕਿਹਾ ਕਿ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਪੂਰੇ ਪੰਜਾਬ ਵਿੱਚ ਅਕਾਲੀ ਵਰਕਰਾਂ ਦਾ ਮਨੋਬਲ ਵਧਿਆ ਹੈ। ਦੂਜੇ ਪਾਸੇ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੀ ਹੈ।
ਸੰਖੇਪ:
