ਅੰਮ੍ਰਿਤਸਰ 30 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਅਹਿਮ ਹੋਵੇਗੀ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਸੱਦਣ ਦੀ ਤਰੀਕ ਦਾ ਐਲਾਨ ਹੋਵੇਗਾ।

ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ 20 ਜਾਂ 21 ਨਵੰਬਰ ਨੂੰ ਰੱਖਣ ਦੀਆਂ ਚਰਚਾਵਾਂ ਹਨ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਹੋਵੇਗੀ।

ਪਿਛਲੀ ਇਕਤਰਤਾ 30 ਸਤੰਬਰ ਨੂੰ ਹੋਈ ਸੀ । ਇਕਤਰਤਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਗੁਰਦੁਆਰਾ ਸੈਕਸ਼ਨ 85, ਗੁਰਦੁਆਰਾ ਸੈਕਸ਼ਨ 87, ਧਰਮ ਪ੍ਰਚਾਰ ਕਮੇਟੀ, ਵਿਦਿਆ ਨਾਲ ਸੰਬੰਧਿਤ ਕੇਸਾਂ ਨੂੰ ਵੀ ਪ੍ਰਵਾਨਗੀ ਵੀ ਦਿੱਤੀ ਜਾਵੇਗੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।