ਨੌਕਰੀਆਂ ਪੈਦਾ ਕਰਨ ਸਬੰਧੀ ਪੰਜਾਬ ਵਿੱਚ ਨਵੇਂ ਰਿਕਾਰਡ ਸਥਾਪਿਤ ਕੀਤੇ
ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 28 ਮਹੀਨਿਆਂ ਦੇ ਕਾਰਜਕਾਲ ਵਿੱਚ 44,700 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਇਤਿਹਾਸ ਸਿਰਜ ਦਿੱਤਾ ਹੈ, ਜਿਸ ਨਾਲ ਪ੍ਰਤੀ ਦਿਨ ਔਸਤਨ 51 ਨੌਕਰੀਆਂ ਬਣਦੀਆਂ ਹਨ। ਇਸ ਪ੍ਰਾਪਤੀ ਨੇ ਪੰਜਾਬ ਵਿੱਚ ਰੁਜ਼ਗਾਰ ਸਿਰਜਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ, ਜੋ ਵਿਅਕਤੀਗਤ ਹੁਨਰਾਂ ਅਤੇ ਬਿਨਾਂ ਭ੍ਰਿਸ਼ਟਾਚਾਰ ਵਾਲੀ ਭਰਤੀ ਪ੍ਰਕਿਰਿਆ ‘ਤੇ ਕੇਂਦਰਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰਾਪਤੀ ਨੂੰ ਪੰਜਾਬ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਮੰਨਿਆ ਹੈ, ਕਿਉਂਕਿ ਸਰਕਾਰ ਨੇ ਪਾਰਦਰਸ਼ਤਾ ਅਤੇ ਇਮਾਨਦਾਰੀ ਵਾਲੀ ਭਰਤੀ ਪ੍ਰਕਿਰਿਆਵਾਂ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕੀਤਾ ਹੈ। ਨੌਕਰੀਆਂ ਵਿੱਚ ਪਾਰਦਰਸ਼ਤਾ ਨੇ ਲੋਕਾਂ ਦਾ ਭਰੋਸਾ ਵਧਾਇਆ ਹੈ, ਜਿਸ ਨਾਲ ਕਈ ਨੌਜਵਾਨ ਵਿਦੇਸ਼ ਜਾਣ ਦੀਆਂ ਯੋਜਨਾਵਾਂ ‘ਤੇ ਦੁਬਾਰਾ ਵਿਚਾਰ ਕਰਨ ਲੱਗ ਪਏ ਹਨ। ਇਹ ਪਹਿਲਕਦਮੀ ਸੂਬੇ ਦੇ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਵਿਦੇਸ਼ਾ ਵੱਲ ਰੁਖ ਨਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਵਿਦੇਸ਼ੀ ਮੌਕਿਆਂ ‘ਤੇ ਨਿਰਭਰਤਾ ਘਟਾ ਕੇ, ਮੌਜੂਦਾ ਸਰਕਾਰ ਅਜਿਹਾ ਭਵਿੱਖ ਘੜ ਰਹੀ ਹੈ ਜਿੱਥੇ ਨੌਜਵਾਨ ਆਪਣੇ ਹੀ ਭਾਈਚਾਰੇ ਵਿੱਚ ਰਹਿ ਸਕਦੇ ਹਨ।
ਸਰਕਾਰ ਦੀਆਂ ਨੀਤੀਆਂ ਨੇ ਨੌਜਵਾਨਾਂ ਨੂੰ ਆਪਣੇ ਰਾਜ ਵਿੱਚ ਕੈਰੀਅਰ ਬਣਾਉਣ ਦੇ ਸਮਰੱਥ ਬਣਾਇਆ ਹੈ, ਜਿਸ ਨਾਲ ਉਨ੍ਹਾਂ ਦੇ ਸੁਨਹਿਰੀ ਭਵਿਖ ਦਾ ਰਾਹ ਪੱਧਰਾ ਹੋ ਰਿਹਾ ਹੈ।
ਬੇਰੋਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਦੀ ਨੀਤੀ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।