ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 9 ਫਰਵਰੀ ( ਪੰਜਾਬੀ ਖ਼ਬਰਨਾਮਾ)

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਪੰਜਗਰਾਈਆਂ ਅਤੇ ਰੰਗੀਲਪੁਰ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸੰਬੰਧਿਤ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਮੌਕੇ ਤੇ ਹੱਲ ਕਰਕੇ ਲਾਭ ਪੁਜਦਾ ਕੀਤਾ ਗਿਆ।

 ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।