ਵਿਧਾਇਕ ਅਮਰਗੜ੍ਹ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੈਟਲ ਫੀਡ ਦੇ 10 ਟਰੱਕ ਡੇਰਾ ਬਾਬਾ ਨਾਨਕ ਭੇਜੇ ਗਏ

ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਵਾਲੇ ਹਲਕਾ ਨਿਵਾਸੀਆਂ ਦਾ ਕੀਤਾ ਧੰਨਵਾਦ

ਕਿਹਾ, ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ

ਕੁਪਕਲ੍ਹਾਂ/ਅਮਰਗੜ੍ਹ/ਮਾਲੇਰਕੋਟਲਾ 31 ਅਗਸਤ :

” ਇਸ ਚੁਣੌਤੀਪੂਰਨ ਸਮੇਂ ਦੌਰਾਨ ਆਪਣੇ ਭੈਣਾਂ-ਭਰਾਵਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹੋਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੈਟਲ ਫੀਡ ਦੇ 10 ਟਰੱਕ ਜਿੱਤਵਾਲ ਤਾਰਾ ਫੀਡ ਤੋਂ ਰਵਾਨਾ ਕਰਨ ਸਮੇਂ ਕੀਤੇ । ਇਸ ਮੌਕੇ ਉਨ੍ਹਾਂ ਨੇ ਇਸ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਹਲਕਾ ਨਿਵਾਸੀਆਂ ਦਾ ਵਿਸ਼ੇਸ ਧੰਨਵਾਦ ਕੀਤਾ। ਇਸ ਮੌਕੇ

ਰਾਹਤ ਸਮੱਗਰੀ ਦੇ ਟਰੱਕ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਪੰਜਾਬੀ ਤਾਂ ਆਫ਼ਤ ਮੌਕੇ ਦੁਨੀਆਂ ਦੇ ਹਰ ਕੋਨੇ ਵਿੱਚ ਮਦਦ ਕਰਨ ਲਈ ਪੁੱਜ ਜਾਂਦੇ ਹਨ ਅਤੇ ਆਪਣੀ ਸੇਵਾ ਭਾਵਨਾ ਕਰ ਕੇ ਪੂਰੀ ਦੁਨੀਆਂ ਵਿੱਚ ਜਾਣੇ ਜਾਂਦੇ ਹਨ । ਅੱਜ ਤਾਂ ਉਨ੍ਹਾਂ ਦੇ ਘਰ ਪੰਜਾਬ ਦੀ ਧਰਤੀ ਉੱਤੇ ਹੀ ਕੁਦਰਤੀ ਆਫਤ ਕਾਰਨ ਪੰਜਾਬੀਆਂ ਨੂੰ ਹੀ ਮਦਦ ਦੀ ਲੋੜ ਹੈ ਤਾਂ ਹਰ ਇੱਕ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ।

ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਪੱਧਰ ਉੱਤੇ ਕੋਈ ਕਮੀ ਨਾ ਰਹੀ ਜਾਵੇ ।

          ਵਿਧਾਇਕ ਅਮਰਗੜ੍ਹ ਨੇ ਕਿਹਾ ਕਿ ਇਹ ਚਾਰਾ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਸਹਾਇਤਾ ਪ੍ਰਦਾਨ ਕਰਨਗੀਆਂ, ਜਿਸ ਨਾਲ ਜ਼ਰੂਰੀ ਸਪਲਾਈ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਸਥਿਤੀ ਦੀ ਜਲਦੀ ਬਹਾਲੀ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ।

                    ਵਿਧਾਇਕ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਤੇ ਸਮੁੱਚਾ ਪ੍ਰਸ਼ਾਸਨ ਦਿਨ ਰਾਤ ਇੱਕ ਕਰਕੇ  ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ, ਉੱਥੇ ਇਸ ਮੁਸ਼ਕਲ ਦੀ  ਘੜੀ ਵਿੱਚ ਆਮ ਲੋਕਾਂ ਨੂੰ ਵੀ ਅੱਗੇ ਵੱਧ ਕੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਹੜ੍ਹ ਪੀੜਤਾਂ ਦੀਆਂ ਦਿੱਕਤਾਂ ਨੂੰ ਘਟਾਇਆ ਜਾ ਸਕੇ। 

                   ਉਨ੍ਹਾਂ ਨੇ ਇਸ ਮੌਕੇ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਕਿ ਹਾਲਾਤ ਮੁੜ ਪਹਿਲਾਂ ਵਾਂਗ ਸੁਖਾਵੇਂ ਹੋ ਜਾਣ ਤੇ ਜਿਨ੍ਹਾਂ ਲੋਕਾਂ ਦੇ ਘਰ ਛੁਟ ਗਏ ਹਨ, ਉਹ ਮੁੜ ਰਾਜ਼ੀ ਖੁਸ਼ੀ ਆਪਣੇ ਘਰਾਂ ਵਿੱਚ ਵਾਪਸ ਪਰਤਨ । ਇਸ ਮੌਕੇ ਐਮ.ਡੀ. ਤਾਰਾ ਹੈਲਥ ਫੂਡ ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ  ਅਲੀ ਰਾਜਾ,ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਕਮ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਪੀ.ਏ. ਅਭੀਜੋਤ ਸਿੰਘ ਨਾਗਰਾ,  ਚੌਧਰੀ ਨਿਸਾਰ ਮੁਹੰਮਦ ਤੋਂ ਇਲਾਵਾ ਹੋਰ ਵੀ ਮੌਜੂਦ ਸਨ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।