ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ)

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਉਪਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਅਤੇ ਸ਼ਹਿਰ ਦੇ ਵਰਾਡ ਨੰਬਰ 9 ਤੇ 10 ਵਿਖੇ ਲੱਗੇ ਲੋਕ ਸੁਵਿਧਾ ਕੈਂਪਾਂ ਵਿੱਚ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੀ ਹਦਾਇਤ ਕੀਤੀ । ਇਸ ਮੌਕੇ ਵੱਖ-ਵੱਖ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਮੌਕੇ ’ਤੇ ਹੀ ਆਪਣੀਆਂ ਅਰਜੀਆਂ ਦਿੱਤੀਆਂ।

ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ ਇਹ ਕੈਂਪ ਲਗਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਹਨਾਂ ਕੈਂਪਾਂ ਦਾ ਲਾਭ ਲਿਆ ਜਾਵੇ । ਉਹਨਾਂ ਆਖਿਆ ਕਿ ਇਹਨਾਂ ਕੈਂਪਾਂ ਵਿੱਚ 44 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੌਕੇ ’ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਬਿਨਾਂ ਲੋਕ ਵੱਖ-ਵੱਖ ਵਿਭਾਗਾਂ ਸਬੰਧੀ ਆਪਣੀ ਆਨਲਾਈਨ ਸ਼ਿਕਾਇਤ ਵੀ ਇਹਨਾਂ ਕੈਂਪਾਂ ਵਿੱਚ ਦਰਜ ਕਰਵਾ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।