ਫਿਰੋਜ਼ਪੁਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)

  ਪੰਜਾਬ ਸਰਕਾਰ ਵੱਲੋਂ ਹੇਠਲੇ ਪੱਧਰ ਤੇ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਦੇ ਮਕਸਦ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਆਉਂਦੇ ਪਿੰਡ ਖਾਈ ਫੇਮੇ ਕੇ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਲੋਕਾਂ ਦੀਆ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਫੌਰੀ ਹੱਲ ਲਈ ਅਧਿਕਾਰੀਆਂ ਨੂੰ ਮੌਕੇ ਤੇ ਆਦੇਸ਼ ਦਿੱਤੇ।

 ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿਚ  ਲੋਕਾਂ ਨੂੰ ਭਲਾਈ ਸਕੀਮਾਂ ਦਾ ਪੂਰਾ ਲਾਭ ਦੇਣ ਲਈ “ਸਰਕਾਰ ਆਪ ਦੇ ਦੁਆਰ” ਤਹਿਤ ਹਲਕੇ ਦੇ ਪਿੰਡਾਂ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਦਿ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੋਕਾਂ ਨੂੰ ਇਕੋ ਜਗ੍ਹਾ ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਲੋਕਾਂ ਨੂੰ ਆਸਾਨੀ ਨਾਲ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਪਬਲੀਸਿਟੀ ਵੈਨਾਂ ਭੇਜੀਆਂ ਗਈਆਂ ਹਨ ਜੋ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਹਨ।

ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਜੁਗਰਾਜ ਸਿੰਘ, ਸ੍ਰੀ ਮਨਪ੍ਰੀਤ ਸਿੰਘ ਸਤੀਏਵਾਲਾ, ਸ੍ਰੀ ਗੁਰਭੇਜ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।