ਬਟਾਲਾ, 17 ਫਰਵਰੀ ( ਪੰਜਾਬੀ ਖ਼ਬਰਨਾਮਾ)

ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਲੰਬੇ ਸਮੇਂ ਤੋਂ ਦੁਕਾਨਦਾਰਾਂ ਨੂੰ ਪੇਸ਼ ਆ ਰਹੀ ਸੜਕ ਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਦੁਕਾਨਦਾਰਾਂ/ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਰਾਹਨਾ ਕੀਤੀ।

  ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਕੀਤੇ ਜਾਣ ਅਤੇ ਰੋਜ਼ਾਨਾ ਕੀਤੇ ਕੰਮ ਦੀ ਅਪਡੇਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

 ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਬਟਾਲਾ ਸ਼ਹਿਰ ਵਿਚਲੀਆਂ ਮੁੱਖ ਸੜਕਾਂ ਨੂੰ ਚੌੜਿਆਂ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਕੰਮ ਜੰਗੀ ਪੱਧਰ ਤੇ ਜਾਰੀ ਹਨ।  

 ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਤਹਿਤ ਬਟਾਲਾ ਬਾਈਪਾਸ ਤੋਂ ਗੁਰਦਾਸਪੁਰ ਬਾਈਪਾਸ ਸ਼ਹਿਰ ਵਿਚਲੀ ਸੜਕ ਦੇ ਚੋੜਿਆਂ ਕਰਨ ਦਾ ਕੰਮ ਚੱਲ ਰਿਹਾ ਹੈ। ਸਿੰਬਲ ਚੌਂਕ ਤੋ ਧੁੱਪਸੜੀ ਤੱਕ ਸੜਕ ਚੌੜੀ ਕੀਤੀ ਜਾ ਰਹੀ ਹੈ। ਜਲੰਧਰ ਰੋਡ ਬਾਈਪਾਸ ਤੋਂ ਹੰਸਲੀ ਪੁਲ ਤੱਕ ਸੜਕ ਚੌੜੀ ਕਰਨ ਦਾ ਕੰਮ ਚੱਲ ਰਿਹਾ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਸਹੂਲਤਾਂ ਪੁਜਦਾ ਕਰਨ ਲਈ, ਉਹ ਵਚਨਬੱਧ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।