ਬਟਾਲਾ, 28 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਮੈਰਿਟ ‘ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਉਨਾਂ ਅੱਗੇ ਦੱਸਿਆ ਕਿ ਪੁਲਿਸ ਵਿਭਾਗ ਦੀ ਕੁਸ਼ਲਤਾ ਹੋਰ ਪ੍ਰਭਾਵੀ ਬਣਾਉਣ ਲਈ ਮਨੁੱਖੀ ਸ਼ਕਤੀ ਵਧਾਉਣ ਵਾਸਤੇ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਭਰਤੀ ਹੋਣ ਦੀ ਉਮੀਦ ਵਿੱਚ ਹਰ ਸਾਲ ਲਗਭਗ 2.50 ਲੱਖ ਨੌਜਵਾਨ ਸਖ਼ਤ ਮਿਹਨਤ ਕਰਦੇ ਹਨ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਭਗ ਹਰੇਕ ਵਿਭਾਗ ਵਿੱਚ ਪਾਰਦਰਸ਼ੀ ਢੰਗ ਨਾਲ ਨੋਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਹਨ, ਜਿਸ ਨਾਲ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਮਿਲੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਕਰੀਬ ਪੌਣੇ ਜਿੰਨ ਸਾਲ ਦੇ ਕਾਰਜਕਾਲ ਵਿੱਚ ਸਰਕਾਰ ਨੇ ਇਤਿਹਾਸਕ ਫੈਸਲੇ ਲਏ ਹਨ।
ਸੰਖੇਪ
ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਇਹ ਮੈਰਿਟ ਅਧਾਰਿਤ ਨੌਕਰੀਆਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ ਪੁਲਿਸ ਦੀ ਕਾਰਗੁਜ਼ਾਰੀ ਮਜ਼ਬੂਤ ਕਰਨਗੀਆਂ।