Moga Fire Brigade(ਪੰਜਾਬੀ ਖਬਰਨਾਮਾ) : ਮੋਗਾ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਫਾਇਰ ਸਰਵਿਸੀਜ਼ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਸਰਕਾਰ ਵੱਲੋਂ ਆਰਥਿਕ ਮਦਦ ਨਹੀਂ ਮਿਲਦੀ ਹੈ।
ਉਨ੍ਹਾਂ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਡਿਊਟੀ ਦੌਰਾਨ ਜਦੋ ਕੋਈ ਫੌਜੀ ਸ਼ਹੀਦ ਹੋ ਜਾਂਦਾ ਹੈ ਜਾਂ ਕੋਈ ਪੁਲਿਸ ਮੁਲਾਜ਼ਮ ਸ਼ਹੀਦ ਹੋ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਰਥਿਕ ਮਦਦ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਪਰ ਜੇਕਰ ਕੋਈ ਫਾਇਰ ਬ੍ਰਿਗੇਡ ਦਾ ਮੁਲਾਜ਼ਮ ਡਿਊਟੀ ਦੌਰਾਨ ਸ਼ਹੀਦ ਹੋ ਜਾਵੇ ਉਸ ਨੂੰ ਨਾ ਹੀ ਕੋਈ ਆਰਥਿਕ ਮਦਦ ਮਿਲਦੀ ਹੈ ਅਤੇ ਨਾ ਹੀ ਉਸਦਾ ਕੋਈ ਬੀਮਾ ਕੀਤਾ ਜਾਂਦਾ ਹੈ।
ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਕੱਚੇ ਮੁਲਾਜ਼ਮ ਵੀ ਪੱਕੇ ਕੀਤੇ ਜਾਣ। ਉਹਨਾਂ ਕਿਹਾ ਕਿ ਅਸੀਂ ਸੁਣਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਫਾਇਰ ਫਾਈਟਰਸ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਠੀਕ ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਸਾਡੀ ਮਦਦ ਕਰੇ।
ਦੱਸਣਯੋਗ ਹੈ ਕਿ ਮੋਗਾ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਕੋਲ ਸੁਰੱਖਿਆ ਉਪਕਰਨ ਵੀ ਨਹੀਂ ਹੈ। ਪੂਰੇ ਜ਼ਿਲ੍ਹੇ ’ਚ ਫਾਇਰ ਬ੍ਰਿਗੇਡ ਕੋਲ ਕੁੱਲ 42 ਮੁਲਾਜ਼ਮ ਜਿਨ੍ਹਾਂ ’ਚ ਸਿਰਫ ਅੱਠ ਮੁਲਾਜ਼ਮ ਹੀ ਰੈਗੂਲਰ ਹਨ।