Mohali Student self Kills(ਪੰਜਾਬੀ ਖ਼ਬਰਨਾਮਾ): ਮੁਹਾਲੀ ਦੇ ਇੱਕ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਪੀਜੀ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਿਕ ਮ੍ਰਿਤਕ ਵਿਦਿਆਰਥੀ ਦਾ ਨਾਂ ਨਿਤਿਨ ਹੈ ਅਤੇ ਉਹ ਮੂਲ ਰੂਪ ਤੋਂ ਹਰਿਆਣਾ ਦੇ ਭਿਵਾਨੀ ਦਾ ਰਹਿਣ ਵਾਲਾ ਸੀ। ਵਿਦਿਆਰਥੀ ਖਰੜ ਵਿੱਚ ਦੋਸਤਾਂ ਨਾਲ ਰਹਿੰਦਾ ਸੀ।
ਪਿਤਾ ਦਾ ਇਲਜ਼ਾਮ ਹੈ ਕਿ ਉਨ੍ਹਾਂ ਦਾ ਬੇਟਾ ਨਿਤਿਨ ਵਾਰਡਨ ਤੋਂ ਪਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।