• ਡੀ ਵਰਮਿੰਡ ਡੇ ’ਤੇ ਐਲਬਿੰਡਾਜੋਲ ਗੋਲੀਆਂ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਅੱਜ ਖਵਾਈਆਂ ਜਾ ਰਹੀਆਂ ਹਨ ਗੋਲੀਆਂ
  • ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਸਮੇਂ-ਸਮੇਂ ਡੀਵਰਮਿੰਗ ਕਰਨਾ ਜਰੂਰੀ: ਡਾ.ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ)

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 05 ਫਰਵਰੀ 2024 ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ ਜਿਸ ਦਿਨ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਸਨ। ਜਿਹੜੇ ਬੱਚੇ ਉਸ ਦਿਨ ਇਹ ਗੋਲੀਆਂ ਖਾਣ ਤੋਂ ਵਾਝੇਂ ਰਹਿ ਗਏ ਸਨ ਉਨ੍ਹਾਂ ਬੱਚਿਆਂ ਦੀ ਪਛਾਣ ਕਰਕੇ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ  ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ, ਜਿਸ ਸਬੰਧ ਵਿੱਚ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸਕਰਾਰੀ ਮਿਡਲ ਸਕੂਲ ਕਨਾਲ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਐਲਬਿੰਡਾਜੋਲ ਗੋਲੀਆਂ ਖਵਾਈਆਂ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਦਿਵਸ ਮਨਾਇਆ ਜਾਂਦਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਸ ਦਿਨ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜ, ਆਈਲੈਟਸ ਸੈਂਟਰ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭੱਗ 233225 ਬੱਚਿਆਂ ਨੂੰ ਐਲਬਿੰਡਾਜੋਲ ਦੀਆਂ ਗੋਲੀਆਂ (ਚਬਾ ਕੇ ਖਾਣ ਵਾਲੀ ਗੋਲੀ) ਖੁਵਾਈਆਂ ਜਾਣੀਆਂ ਸਨ ਪਰ ਉਸ ਦਿਨ 189872 ਬੱਚਿਆਂ ਨੂੰ ਇਹ ਗੋਲੀਆਂ ਖਵਾਈਆਂ ਗਈਆਂ ਸਨ, ਬਾਕੀ ਰਹਿੰਦੇ ਬੱਚਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਗੋਲੀਆਂ ਬੱਚਿਆਂ ਨੂੰ ਖਵਾਉਣੀਆਂ ਜਰੂਰੀ ਹਨ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ।

 ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ  ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤੀ ਜਰੂਰੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਜਾਂ ਲੀਕਵਡ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ  ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ  ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਐਲਬੈਂਡਾਜੋਲ ਦੀਆਂ ਗੋਲੀਆਂ ਸਾਨੂੰ ਬਿਨ੍ਹਾਂ ਕਿਸੇ ਡਰ, ਭੈ, ਗਲਤ ਫੈਮੀਆਂ ਜਾਂ ਗਲਤ ਅਫਵਾਹਾਂ ਤੋ ਬਚਦੇ ਹੋਏ ਖਾਣੀਆ ਚਾਹੀਦੀਆਂ ਹਨ।

ਇਸ ਮੌਕੇ ਸਰਕਾਰੀ ਮਿਡਲ ਸਕੂਲ ਕਨਾਲ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਦਾ ਸਟਾਫ ਅਤੇ ਬੱਚੇ ਹਾਜ਼ਰ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।