grain market

ਬਰਨਾਲਾ, 28 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿੱਚ ਕਰਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਜਾਰੀ ਹਨ।
     ਇਸ ਲੜੀ ਤਹਿਤ ਅੱਜ ‘ਆਪ’ ਆਗੂ ਹਰਿੰਦਰ ਸਿੰਘ ਧਾਲੀਵਾਲ ਨੇ ਅੱਜ ਅਨਾਜ ਮੰਡੀ ਬਰਨਾਲਾ ਵਿੱਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਲੋਕ ਸਭਾ ਮੈਂਬਰ ਸ. ਮੀਤ ਹੇਅਰ ਤਰਫੋਂ ਰੱਖੇ। ਇਸ ਮੌਕੇ ਹਰਿੰਦਰ ਧਾਲੀਵਾਲ ਨੇ ਦੱਸਿਆ ਕਿ ਅੱਜ ਫੜ ਬਣਾਉਣ ਦਾ ਨੀਂਹ ਪੱਥਰ ਰੱਖਿਆ ਹੈ ਜਿਸ ਦੀ ਲਾਗਤ 69,471,50 ਰੁਪਏ ਹੈ। ਇਸ ਤੋਂ ਇਲਾਵਾ ਕਵਰ ਸ਼ੈੱਡਾਂ ਦੀ ਰਿਪੇਅਰ ਦੀ ਲਾਗਤ 92,38,818 ਰੁਪਏ ਹੈ ਅਤੇ ਮੁੱਖ ਮੰਡੀ ਵਿੱਚ ਪੈਚ ਵਰਕ 28,03,000 ਰੁਪਏ ਨਾਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਅੱਜ ਕਰੀਬ 1.89 ਕਰੋੜ ਦੀ ਲਾਗਤ ਵਾਲੇ ਕੰਮਾਂ ਦੇ ਨੀਹ ਪੱਥਰ ਰੱਖੇ ਗਏ ਹਨ ਜਿਸ ਨਾਲ ਅਨਾਜ ਮੰਡੀ ਦੇ ਇਹ ਕੰਮ ਕਰਵਾਏ ਜਾਣਗੇ ਤਾਂ ਜੋ ਅਨਾਜ ਮੰਡੀ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।
     ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਆ ਰਹੀ ਦਿੱਕਤ ਨੂੰ ਦੇਖਦੇ ਹੋਏ ਪਿਛਲੇ ਦਿਨੀਂ ਮਾਣਯੋਗ ਐਮ ਪੀ ਮੀਤ ਹੇਅਰ ਜੀ ਵਲੋਂ 1.14 ਕਰੋੜ ਦੀ ਲਾਗਤ ਨਾਲ ਕੂੜਾ ਡੰਪ ਖਤਮ ਕਰਨ ਦਾ ਪ੍ਰੋਜੈਕਟ ਸ਼ੁਰੂ ਕਰਵਾਇਆ ਗਿਆ ਹੈ ਅਤੇ ਇਹ ਖਾਲੀ ਹੋਈ ਜਗ੍ਹਾ ਵੀ ਦਾਣਾ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਵਰਤੀ ਜਾ ਸਕੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡੀ ਬੋਰਡ ਦੇ ਚੇਅਰਮੈਨ ਨਿਯੁਕਤ ਸ. ਪਰਮਿੰਦਰ ਸਿੰਘ ਭੰਗੂ, ਸਕੱਤਰ ਮਾਰਕੀਟ ਕਮੇਟੀ ਬਰਨਾਲਾ ਕੁਲਵਿੰਦਰ ਸਿੰਘ ਭੁੱਲਰ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਮਨਵਾਸੀਆ, ਵੱਖ ਵੱਖ ਵਾਰਡਾਂ ਦੇ ਐਮ.ਸੀ. ਤੇ ਪਤਵੰਤੇ ਹਾਜ਼ਰ ਸਨ।

ਸੰਖੇਪ:- ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿੱਚ ਅਨਾਜ ਮੰਡੀ ਅਤੇ ਹੋਰ ਵਿਕਾਸ ਕਾਰਜਾਂ ਦੇ ਲਈ ਕਰੋੜਾਂ ਰੁਪਏ ਦੇ ਨੀਂਹ ਪੱਥਰ ਰੱਖੇ ਗਏ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।