ਸ੍ਰੀ ਅਨੰਦਪੁਰ ਸਾਹਿਬ 03 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਰਾਸ਼ਟਰੀ ਕਨਵੀਨਰ ਆਮ ਆਦਮੀ ਪਾਰਟੀ ਦੇ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਰਸਭਿੰਨਾ ਕੀਰਤਨ ਸਰਵਣ ਕੀਤਾ।
ਆਪਣੇ ਨਿੱਜੀ ਦੌਰੇ ਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਸਮੇਤ ਪਹੁੰਚੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੇ ਆਮ ਸ਼ਰਧਾਲੂ ਦੀ ਤਰਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਉਨ੍ਹਾਂ ਨੇ ਕੀਰਤਣ ਸਰਵਣ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਪੰਗਤ ਵਿਚ ਬੈਠ ਕੇ ਲੰਗਰ ਛਕਿਆਂ। ਸ੍ਰੀਮਤੀ ਸੁਨੀਤਾ ਕੇਜਰੀਵਾਲ ਬਹੁਤ ਹੀ ਸਾਦੇ ਢੰਗ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਸਮਾਂ ਬਤੀਤ ਕੀਤਾ। ਇਸ ਮੌਕੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੀਆਂ ਯਾਦਗਾਰੀ ਤਸਵੀਰਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੀ ਮੋਜੂਦ ਸਨ। ਉਨ੍ਹਾਂ ਸਾਰਿਆਂ ਨੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਸੁੱਖ ਸ਼ਾਤੀ ਤੇ ਭਲਾਈ ਦੀ ਅਰਦਾਸ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਡੀ.ਐਸ.ਜੀ ਅਜੇ ਸਿੰਘ, ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ.ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਹਰਦੇਵ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਸਨ।