Balwinder Singh Murder(ਪੰਜਾਬੀ ਖ਼ਬਰਨਾਮਾ): ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸਨ।

ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਇੱਕ ਸੇਵਾਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹੈ। ਬਾਬਾ ਬਲਵਿੰਦਰ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸਨ। ਉਧਰ, ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਨੇ ਪੁਲਿਸ ਕੋਲ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਰਮਨਦੀਪ ਸਿੰਘ ਪਿੰਡ ਸਲਾਹਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਦਿੱਤਾ ਹੋਇਆ ਤੇ ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।