26 ਸਤੰਬਰ 2024 : ਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਨੂੰ ਰਿਹਾਇਸ਼ ਬਾਰੇ ਜਾਣਕਾਰੀ ਦੇਣ ਵਿੱਚ ਨਾਕਾਮ ਰਹਿਣ ਲਈ ਨੋਟਿਸ ਭੇਜ ਕੇ 14 ਦਿਨਾਂ ਵਿੱਚ ਜਵਾਬ ਮੰਗਿਆ ਹੈ। ਨਾਡਾ ਦੇ ਰਜਿਸਟਰਡ ਟੈਸਟਿੰਗ ਪੂਲ (ਆਰਟੀਪੀ) ਵਿੱਚ ਰਜਿਸਟਰਡ ਸਾਰੇ ਖਿਡਾਰੀਆਂ ਨੂੰ ਡੋਪ ਟੈਸਟ ਲਈ ਆਪਣੀ ਉਪਲਬਧਤਾ ਬਾਰੇ ਸੂਚਿਤ ਕਰਨਾ ਜ਼ਰੂਰੀ ਹੈ ਅਤੇ ਵਿਨੇਸ਼ ਵੀ ਇਨ੍ਹਾਂ ਖਿਡਾਰੀਆਂ ਵਿੱਚ ਸ਼ਾਮਲ ਹੈ, ਜੇ ਖਿਡਾਰੀ ਨੇ ਜਿਸ ਸਥਾਨ ਦੀ ਜਾਣਕਾਰੀ ਦਿੱਤੀ ਹੈ ਉਹ ਉਸ ਸਥਾਨ ’ਤੇ ਨਹੀਂ ਹੁੰਦਾ ਤਾਂ ਇਸ ਨੂੰ ਟਿਕਾਣੇ ਦੀ ਜਾਣਕਾਰੀ ਦੇਣ ਵਿੱਚ ਅਸਫਲ ਮੰਨਿਆ ਜਾਂਦਾ ਹੈ। ਆਪਣੇ ਨੋਟਿਸ ਵਿੱਚ ਨਾਡਾ ਨੇ ਪਹਿਲਵਾਨ ਤੋਂ ਸਿਆਸਤਦਾਨ ਬਣੀ ਵਿਨੇਸ਼ ਨੂੰ ਦੱਸਿਆ ਕਿ ਉਸ ਨੇ ਆਪਣੀ ਰਿਹਾਇਸ਼ ਦੀ ਜਾਣਕਾਰੀ ਨਾ ਦੇਣ ਦੀ ਗਲਤੀ ਕੀਤੀ ਹੈ ਕਿਉਂਕਿ ਉਹ 9 ਸਤੰਬਰ ਨੂੰ ਸੋਨੀਪਤ ਦੇ ਖਰਖੋਦਾ ਪਿੰਡ ਵਿੱਚ ਆਪਣੇ ਘਰ ਵਿੱਚ ਡੋਪ ਟੈਸਟ ਲਈ ਉਪਲਬਧ ਨਹੀਂ ਸੀ। ਜ਼ਿਕਰਯੋਗ ਹੈ ਕਿ ਵਿਨੇਸ਼ ਅਤੇ ਉਸ ਦਾ ਸਾਥੀ ਪਹਿਲਵਾਨ ਬਜਰੰਗ ਪੂਨੀਆ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਵਿਨੇਸ਼ ਜੁਲਾਨਾ ਹਲਕੇ ਤੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜ ਰਹੀ ਹੈ ਅਤੇ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਹੈ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।