ਅੰਮ੍ਰਿਤਸਰ, 25 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਜਾਣਕਾਰੀ ਨਰਾਇਣ ਸਿੰਘ ਚੌੜਾ ਦੇ ਬੇਟੇ ਬਲਜਿੰਦਰ ਸਿੰਘ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਨਰਾਇਣ ਚੌੜਾ ਨੇ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਸੀ।
ਉਨ੍ਹਾਂ ਨੇ 4 ਦਸੰਬਰ ਨੂੰ ਸੁਖਬੀਰ ਬਾਦਲ ਵੱਲ ਗੋਲੀ ਚਲਾਈ ਸੀ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਨਾਰਾਇਣ ਸਿੰਘ ਚੌੜਾ ਉਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਸੀ। ਅੱਜ ਉਸਨੂੰ ਅੰਮ੍ਰਿਤਸਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦੋਸ਼ੀ ਨਰਾਇਣ ਸਿੰਘ ਚੌੜਾ, ਡੇਰਾ ਬਾਬਾ ਨਾਨਕ ਦਾ ਰਹਿਣ ਹੈ ਅਤੇ ਚੌੜਾ ਦੇ ਵਿਦੇਸ਼ਾਂ ਵਿੱਚ ਲੁਕੇ ਅੱਤਵਾਦੀਆਂ ਨਾਲ ਸਬੰਧ ਰਹੇ ਹਨ।
ਸੰਖੇਪ:-ਨਰਾਇਣ ਸਿੰਘ ਚੌੜਾ, ਜੋ ਸੁਖਬੀਰ ਬਾਦਲ ‘ਤੇ ਹਮਲੇ ਦਾ ਦੋਸ਼ੀ ਸੀ, ਅੰਮ੍ਰਿਤਸਰ ਅਦਾਲਤ ਤੋਂ ਜ਼ਮਾਨਤ ‘ਤੇ ਰਿਹਾਈ ਹੋਈ।
