Awareness

ਬਟਾਲਾ, 4 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਤੇ ਸਹਿਰੀ ਖੇਤਰ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਪਿੰਡ ਭਾਗੀਆਂ, ਭਿੱਟੇਵਿੰਡ ਤੇ ਚੀਮਾ ਵਿਖੇ ਕਰਵਾਏ ‘ਨਸ਼ਾ ਮੁਕਤੀ ਯਾਤਰਾ’ ਸਮਾਗਮ ਕਰਵਾਏ ਗਏ, ਜਿਸ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ, ਜ਼ਿਲ੍ਹਾ ਕੁਆਰਡੀਨੇਟਰ ਨੇ ਸ਼ਿਕਕਤ ਕਰਦਿਆਂ ਪਿੰਡ ਵਾਸੀਆਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।

ਉਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

ਇਸ ਮੌਕੇ ਸਰਪੰਚ ਜਸਵੰਤ ਸਿੰਘ, ਸਰਪੰਚ ਜਸਬੀਰ ਸਿੰਘ, ਸਰਪੰਚ ਸਰਬਜੀਤ ਸਿੰਘ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਹਨੀ ਚੌਹਾਨ, ਅਮਿਤ ਸੋਢੀ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ ਸਮੇਤ ਨੌਜਵਾਨ, ਬਜ਼ੁਰਗ, ਔਰਤਾਂ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।