ਅੰਮ੍ਰਿਤਸਰ 31 ਜਨਵਰੀ 2024 (ਪੰਜਾਬੀ ਖ਼ਬਰਨਾਮਾ)

ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਨੋਵਾ ਕੈਂਪਸ ਫਾਰ ਫੋਰਨ ਲੈਂਗੁਏਜ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ। ਨੋਵਾ ਕੈਂਪਸ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਨੂੰ ਫੋਲੋ ਕਰਨ ਪ੍ਰੇਰਿਤ ਕੀਤਾ। ਸੀਟ ਬੈਲਟ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਅਨਸਕਿਲਡ ਡਰਾਈਵਿੰਗ ਕਾਰਨ ਹੁੰਦੇ ਐਕਸੀਡੈਂਟਾਂ ਬਾਰੇ ਵੀ ਜਾਗਰੂਕ ਕੀਤਾ। ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਵਹੀਕਲ ਚਲਾਉਂਦੇ ਸਮੇ ਮੋਬਾਇਲ ਫ਼ੋਨ ਦੀ ਵਰਤੋਂ ਨਹੀ ਕਰਨੀ ਅਤੇ ਟੂ ਵੀਲਰ ਚਲਾਉਂਦੇ ਸਮੇ ਹਮੇਸ਼ਾ ਹੈਲਮੇਟ ਪਾ ਕੇ ਵਹੀਕਲ ਚਲਾਉਣ ਬਾਰੇ ਪ੍ਰੇਰਿਤ ਕੀਤਾ ,ਫੋਰ ਵੀਲਰ ਚਲਾਉਂਦੇ ਸਮੇ ਹਮੇਸ਼ਾ ਸੀਟ ਬੈਲਟ ਲਗਾ ਕੇ ਵਹੀਕਲ ਚਲਾਉਣ ਬਾਰੇ ਦੱਸਿਆ ਗਿਆ ,ਬੱਚਿਆ ਨੂੰ ਸੜਕੀ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ, ਨਸ਼ਿਆ ਪ੍ਰਤੀ ਜਾਗਰੂਕ ਕੀਤਾ ਅਤੇ ਬੱਚਿਆ ਨੂੰ ਅੰਡਰ ਏਜ ਡਰਾਈਵਿੰਗ ਬਾਰੇ ਦੱਸਿਆ ਗਿਆ ਟਰੈਫਿਕ ਰੂਲਜ਼ ਨੂੰ ਹਮੇਸ਼ਾ ਫੋਲੋ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਐੱਸ ਆਈ ਦਲਜੀਤ ਸਿੰਘ, ਡਾਇਰੈਕਟਰ ਕੁਲਜਿੰਦਰ ਕੌਰ, ਬਿੰਨੂ ਜੈਕਬ ਵਿਸ਼ੇਸ਼ ਤੌਰ ਤੇ ਮੌਕੇ ਤੇ ਹਾਜ਼ਰ ਸਨ ਇਸ ਤੋ ਇਲਾਵਾ ਇਕਸੋਰਾ ਆਈਲੈਟਸ ਸੈਂਟਰ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਬੱਚਿਆ ਨੂੰ ਟਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਗਿਆ ਬੱਚਿਆ ਨੂੰ ਮਨੁੱਖੀ ਗਲਤੀਆਂ ਕਾਰਨ ਹੋ ਰਹੇ ਐਕਸੀਡੈਂਟ ਤੋ ਬਚਾਅ ਲਈ ਜਾਗਰੂਕ ਕੀਤਾ ਗਿਆ, ਓਵਰ ਸਪੀਡ ਕਾਰਨ ਹੁੰਦੇ ਐਕਸੀਡੈਂਟ ਤੋ ਬਚਾਅ ਲਈ ਹਮੇਸ਼ਾ ਸਹੀ ਤਰਾ ਵਹੀਕਲ ਚਲਾਉਣ ਲਈ ਸਮਝਾਇਆ ਗਿਆ, ਸੜਕ ਤੇ ਚਲਦਿਆ ਟਰੈਫਿਕ ਰੂਲਜ਼ ਨੂੰ ਹਮੇਸ਼ਾ ਫੋਲੋ ਕਰਨ ਦੱਸਿਆ ਗਿਆ ਇਸ ਮੌਕੇ ਡਾਇਰੈਕਟਰ ਮਿਸਟਰ ਸੁਮਿਤ ਸ਼ਰਮਾ ਜੀ , ਸੈਂਟਰ ਹੈਡ ਮੀਨੂ ਮੈਡਮ ਅਤੇ ਮੈਡਮ ਅਮਨਦੀਪ ਸੰਧੂ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।