22 ਅਗਸਤ 2024 : ਪੈਰਿਸ ਓਲੰਪਿਕ ਵਿੱਚ ਇਤਿਹਾਸਕ ਚਾਂਦੀ ਦਾ ਤਗ਼ਮਾ ਜਿੱਤਣ ਤੋਂ ਦੋ ਹਫ਼ਤੇ ਬਾਅਦ ਭਾਰਤੀ ਨੇਜ਼ਾਬਾਜ਼ ਨੀਰਜ ਚੋਪੜਾ ਵੀਰਵਾਰ ਨੂੰ ਲੁਸਾਨੇ ਡਾਇਮੰਡ ਲੀਗ ਦੀ ਮੀਟਿੰਗ ਵਿੱਚ ਹਿੱਸਾ ਲੈ ਕੇ ਅਗਲੇ ਮਹੀਨੇ ਖ਼ਤਮ ਹੋਣ ਵਾਲੇ ਫਾਈਨਲ ਵਿੱਚ ਮੁੜ ਟਰਾਫੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗਾ। ਉਸ ਨੇ 8 ਅਗਸਤ ਨੂੰ ਪੈਰਿਸ ਓਲੰਪਿਕ ਵਿੱਚ 89.45 ਮੀਟਰ ਦੂਰ ਨੇਜ਼ਾ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਤਿੰਨ ਸਾਲ ਪਹਿਲਾਂ ਟੋਕੀਓ ਵਿੱਚ ਉਸ ਨੇ ਸੋਨ ਤਗ਼ਮਾ ਆਪਣੇ ਨਾਮ ਕੀਤਾ ਸੀ। ਲੁਸਾਨੇ ਵਿੱਚ ਨੀਰਜ ਸਿਖਰਲੇ ਖਿਡਾਰੀਆਂ ਨਾਲ ਮੁਕਾਬਲਾ ਕਰੇਗਾ, ਜਿਸ ਵਿੱਚ ਪੈਰਿਸ ਓਲੰਪਿਕ ਫਾਈਨਲ ਵਿੱਚ ਥਾਂ ਬਣਾਉਣ ਵਾਲੇ ਸਿਖਰਲੇ ਛੇ ’ਚੋਂ ਪੰਜ ਖਿਡਾਰੀ ਵੀ ਸ਼ਾਮਲ ਹਨ। ਇਸ ਮੁਕਾਬਲੇ ਵਿੱਚ ਪਾਕਿਸਤਾਨ ਦਾ ਅਰਸ਼ਦ ਨਦੀਮ ਹਿੱਸਾ ਨਹੀਂ ਲੈ ਰਿਹਾ ਜਿਸ ਨੇ 92.97 ਮੀਟਰ ਦੇ ਓਲੰਪਿਕ ਰਿਕਾਰਡ ਥਰੋਅ ਨਾਲ ਸੋਨ ਤਗ਼ਮਾ ਜਿੱਤਿਆ ਸੀ। ਨੀਰਜ ਨੇ 2022 ਵਿੱਚ ਡਾਇਮੰਡ ਲੀਗ ਚੈਂਪੀਅਨਸ਼ਿਪ ਜਿੱਤੀ ਸੀ ਤੇ ਪਿਛਲੇ ਸਾਲ ਅਮਰੀਕਾ ’ਚ ਵਿਨਰ-ਟੇਕਸ-ਆਲ ਡੀਐੱਲ ਫਾਈਨਲ ’ਚ ਦੂਜੇ ਸਥਾਨ ’ਤੇ ਰਿਹਾ ਸੀ। ਪੈਰਿਸ ਓਲੰਪਿਕ ਵਿੱਚ ਇਤਿਹਾਸਕ ਚਾਂਦੀ ਦਾ ਤਗ਼ਮਾ ਜਿੱਤਣ ਤੋਂ ਦੋ ਹਫ਼ਤੇ ਬਾਅਦ ਭਾਰਤੀ ਨੇਜ਼ਾਬਾਜ਼ ਨੀਰਜ ਚੋਪੜਾ ਵੀਰਵਾਰ ਨੂੰ ਲੁਸਾਨੇ ਡਾਇਮੰਡ ਲੀਗ ਦੀ ਮੀਟਿੰਗ ਵਿੱਚ ਹਿੱਸਾ ਲੈ ਕੇ ਅਗਲੇ ਮਹੀਨੇ ਖ਼ਤਮ ਹੋਣ ਵਾਲੇ ਫਾਈਨਲ ਵਿੱਚ ਮੁੜ ਟਰਾਫੀ ਹਾਸਲ ਕਰਨ ਦੀ ਕੋਸ਼ਿਸ਼ ਕਰੇਗਾ। ਉਸ ਨੇ 8 ਅਗਸਤ ਨੂੰ ਪੈਰਿਸ ਓਲੰਪਿਕ ਵਿੱਚ 89.45 ਮੀਟਰ ਦੂਰ ਨੇਜ਼ਾ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਤਿੰਨ ਸਾਲ ਪਹਿਲਾਂ ਟੋਕੀਓ ਵਿੱਚ ਉਸ ਨੇ ਸੋਨ ਤਗ਼ਮਾ ਆਪਣੇ ਨਾਮ ਕੀਤਾ ਸੀ। ਲੁਸਾਨੇ ਵਿੱਚ ਨੀਰਜ ਸਿਖਰਲੇ ਖਿਡਾਰੀਆਂ ਨਾਲ ਮੁਕਾਬਲਾ ਕਰੇਗਾ, ਜਿਸ ਵਿੱਚ ਪੈਰਿਸ ਓਲੰਪਿਕ ਫਾਈਨਲ ਵਿੱਚ ਥਾਂ ਬਣਾਉਣ ਵਾਲੇ ਸਿਖਰਲੇ ਛੇ ’ਚੋਂ ਪੰਜ ਖਿਡਾਰੀ ਵੀ ਸ਼ਾਮਲ ਹਨ। ਇਸ ਮੁਕਾਬਲੇ ਵਿੱਚ ਪਾਕਿਸਤਾਨ ਦਾ ਅਰਸ਼ਦ ਨਦੀਮ ਹਿੱਸਾ ਨਹੀਂ ਲੈ ਰਿਹਾ ਜਿਸ ਨੇ 92.97 ਮੀਟਰ ਦੇ ਓਲੰਪਿਕ ਰਿਕਾਰਡ ਥਰੋਅ ਨਾਲ ਸੋਨ ਤਗ਼ਮਾ ਜਿੱਤਿਆ ਸੀ। ਨੀਰਜ ਨੇ 2022 ਵਿੱਚ ਡਾਇਮੰਡ ਲੀਗ ਚੈਂਪੀਅਨਸ਼ਿਪ ਜਿੱਤੀ ਸੀ ਤੇ ਪਿਛਲੇ ਸਾਲ ਅਮਰੀਕਾ ’ਚ ਵਿਨਰ-ਟੇਕਸ-ਆਲ ਡੀਐੱਲ ਫਾਈਨਲ ’ਚ ਦੂਜੇ ਸਥਾਨ ’ਤੇ ਰਿਹਾ ਸੀ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।