19 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ):ਪੰਜਾਬ ਵਿਚ ਅਪ੍ਰੈਲ ਮਹੀਨੇ ਲਗਾਤਾਰ ਛੁੱਟੀਆਂ (Public Holiday) ਆ ਰਹੀਆਂ ਹਨ। ਸੂਬੇ ਵਿਚ 29 ਅਪ੍ਰੈਲ ਮੰਗਲਵਾਰ ਨੂੰ ਛੁੱਟੀ ਰਹੇਗੀ। ਜਾਣਕਾਰੀ ਅਨੁਸਾਰ ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ।
ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 29 ਅਪ੍ਰੈਲ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਸੰਖੇਪ: 29 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ।