ਨਵੀਂ ਦਿੱਲੀ, 19 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- 8ਵੇਂ ਤਨਖ਼ਾਹ ਕਮਿਸ਼ਨ ਦੀ ਉਡੀਕ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਬਹੁਤ ਉਤਸ਼ਾਹ ਨਾਲ ਕੀਤੀ ਜਾ ਰਹੀ ਹੈ। ਇਸ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਤਨਖ਼ਾਹ ਤੇ ਭੱਤਿਆਂ ਬਾਰੇ ਮਹੱਤਵਪੂਰਨ ਫੈਸਲੇ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, 8ਵੇਂ ਤਨਖ਼ਾਹ ਕਮਿਸ਼ਨ ਨੂੰ 2026 ਦੇ ਅਖੀਰ ਜਾਂ 2027 ‘ਚ ਲਾਗੂ ਕੀਤਾ ਜਾ ਸਕਦਾ ਹੈ। ਹੁਣ ਇਸ ਦੇ TOR ਬਾਰੇ ਵੱਡੀ ਅਪਡੇਟ ਆਈ ਹੈ।

ਕੀ ਹੈ TOR ਬਾਰੇ ਅਪਡੇਟ ?

ਕੇਂਦਰ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਸੰਵਾਦ ਕਰਨ ਵਾਲੀ ਸੰਸਥਾ, ਨੈਸ਼ਨਲ ਕਾਊਂਸਿਲ-ਜੌਇੰਟ ਕੰਸਲਟੇਟਿਵ ਮਸ਼ੀਨਰੀ (NC-JCM) ਦੇ ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੇ ਕਿਹਾ ਹੈ ਕਿ ਵਿਭਾਗ ਵੱਲੋਂ TOR ਜਲਦੀ ਹੀ ਪੇਸ਼ ਕੀਤਾ ਜਾ ਸਕਦਾ ਹੈ।

ਸਕੱਤਰ ਸ਼ਿਵ ਗੋਪਾਲ ਮਿਸ਼ਰਾਂ ਨੇ ਦੱਸਿਆ ਕਿ ਸਰਕਾਰ ਜਲਦੀ ਹੀ TOR ਪੇਸ਼ ਕਰ ਸਕਦੀ ਹੈ। ਇਸ ਤੋਂ ਪਹਿਲਾਂ ਇਕ ਸਰਕੂਲਰ ਰਾਹੀਂ ਜਾਣਕਾਰੀ ਦਿੱਤੀ ਗਈ ਸੀ ਕਿ 8ਵੇਂ ਤਨਖ਼ਾਹ ਕਮਿਸ਼ਨ ਲਈ 35 ਪੋਸਟਾਂ ਪੋਸਟਾਂ ਕੱਢੀਆਂ ਗਈਆਂ ਸਨ। ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁਕੀ ਹੈ।

ਕੀ ਹੈ ਉਦੇਸ਼ ?

ਮੀਡੀਆ ਰਿਪੋਰਟਾਂ ‘ਚ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ 8ਵੇਂ ਤਨਖ਼ਾਹ ਕਮਿਸ਼ਨ ਤਹਿਤ ਬੇਸਿਕ ਸੈਲਰੀ ‘ਚ ਵਾਧਾ ਹੋ ਸਕਦਾ ਹੈ। ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਤਕ ਕੀਤੀ ਜਾ ਸਕਦੀ ਹੈ। ਹਾਲਾਂਕਿ ਇਸ ਬਾਰੇ ਹਾਲੇ ਤਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਤੁਹਾਨੂੰ ਦੱਸ ਦਈਏ ਕਿ ਦੇਸ਼ ਵਿਚ ਹਰ 10 ਸਾਲਾਂ ਬਾਅਦ ਤਨਖ਼ਾਹ ਕਮਿਸ਼ਨ ਦਾ ਗਠਨ ਕੀਤਾ ਜਾਂਦਾ ਹੈ। ਇਸ ਦਾ ਟੀਚਾ ਸਾਰੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਤਨਖ਼ਾਹ, ਭੱਤਿਆਂ ਤੇ ਪੈਨਸ਼ਨ ਲਾਭ ਦੀ ਸਮੀਖਿਆ ਕਰਨਾ ਹੈ। 8ਵੇਂ ਤਨਖ਼ਾਹ ਕਮਿਸ਼ਨ ਤੋਂ ਲਗਪਗ 50 ਲੱਖ ਸਰਕਾਰੀ ਮੁਲਾਜ਼ਮ ਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਮਿਲਣ ਵਾਲਾ ਹੈ।

ਮਹਿੰਗਾਈ ਭੱਤੇ ਬਾਰੇ ਚੰਗੀ ਖਬਰ

8ਵੇਂ ਤਨਖ਼ਾਹ ਕਮਿਸ਼ਨ ਦੇ ਨਾਲ-ਨਾਲ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਬਾਰੇ ਵੀ ਚੰਗੀ ਖਬਰ ਆ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜੂਨ ਤੋਂ ਦਸੰਬਰ 2025 ਲਈ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਪਿਛਲੀ ਵਾਰੀ ਤੋਂ ਵੱਧ ਵਧ ਸਕਦਾ ਹੈ।

ਜਨਵਰੀ-ਜੂਨ 2025 ਲਈ ਮਹਿੰਗਾਈ ਭੱਤੇ ‘ਚ ਸਿਰਫ ਦੋ ਫੀਸਦ ਦਾ ਵਾਧਾ ਹੋਇਆ ਸੀ। ਹਾਲਾਂਕਿ ਮਹਿੰਗਾਈ ਦੇ ਅੰਕੜਿਆਂ ਨੂੰ ਦੇਖਦੇ ਹੋਏ ਮਾਹਿਰਾਂ ਅਨੁਸਾਰ, ਇਸ ਵਾਰੀ ਤਿੰਨ ਫੀਸਦ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਸਮੇਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ DA 55 ਪ੍ਰਤੀਸ਼ਤ ਹੈ। ਅਗਲੇ ਸੋਧ ਦਾ ਐਲਾਨ ਅਕਤੂਬਰ ਜਾਂ ਨਵੰਬਰ ਵਿਚ ਹੋ ਸਕਦਾ ਹੈ।

ਸੰਖੇਪ:
8ਵੇਂ ਤਨਖ਼ਾਹ ਕਮਿਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ, TOR ਜਲਦੀ ਪੇਸ਼ ਹੋਣ ਦੀ ਸੰਭਾਵਨਾ ਹੈ ਅਤੇ 2026-27 ਵਿੱਚ ਲਾਗੂ ਹੋ ਸਕਦਾ ਹੈ। ਨਵੀਂ ਸੈਲਰੀ ਢਾਂਚੇ ਨਾਲ ਲਗਭਗ 1.15 ਕਰੋੜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ, ਨਾਲ ਹੀ DA ‘ਚ ਵੀ 3% ਵਾਧੇ ਦੀ ਉਮੀਦ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।