ਫਾਜਿਲਕਾ 3 ਮਈ(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਜੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿੱਚ ਨੁੱਕੜ ਨਾਟਕ ਕਰਵਾਇਆ।ਬੱਚਿਆਂ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਇਸ ਨਾਟਕ ਨੂੰ ਤਿਆਰ ਕੀਤਾ ਅਤੇ ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਲੋਕ 01 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ,ਭਾਈਚਾਰੇ,ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ।ਆਉਣ ਵਾਲੇ ਦਿਨਾਂ ਵਿੱਚ ਸਵੀਪ ਟੀਮ ਅਬੋਹਰ ਵੱਲੋਂ ਇਸ ਤਰਾ ਦੇ ਨਾਟਕ ਅਬੋਹਰ ਸ਼ਹਿਰ ਵਿੱਚ ਅਤੇ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਕੀਤਾ ਜਾਏਗਾ।ਸਮੂਹ ਸਟਾਫ ਅਤੇ ਬੱਚਿਆਂ ਨੂੰ ਵੋਟਰ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ,ਬੀ ਪੀ ਉ ਸ਼੍ਰੀ ਭਾਲਾ ਰਾਮ,ਸ਼੍ਰੀ ਦੀਪਕ ਕੰਬੋਜ, ਸ਼੍ਰੀ ਸੁਰਿੰਦਰ ਕੰਬੋਜ, ਸ਼੍ਰੀ ਕਰਨ ਕੁਮਾਰ,ਸ਼੍ਰੀ ਰਾਕੇਸ਼ ਕੁਮਾਰ ਗਿਰਧਰ,ਅਤੇ ਹੋਰ ਸਟਾਫ ਵੀ ਮੌਜੂਦ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!