13 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਚ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਵੱਡਾ (Panchayat Samiti and Zila Parishad elections) ਫੈਸਲਾ ਲਿਆ ਗਿਆ ਹੈ। ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।
ਸੰਖੇਪ:- ਪੰਜਾਬ ਵਿੱਚ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਸਰਕਾਰ ਨੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।