ਫਾਜ਼ਿਲਕਾ, 15 ਮਈ (ਪੰਜਾਬੀ ਖਬਰਨਾਮਾ) : ਖੇਡ ਵਿਭਾਗ ਵੱਲੋਂ 16 ਮਈ 2024 ਨੂੰ ਕਿੱਕ ਬਾੱਕਸਿੰਗ ਗੇਮ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਸ ਸਬੰਧੀ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 17 ਤੇ ਅੰਡਰ 19 ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾ ਖੇਡ ਮੁਕਾਬਲਿਆਂ ਦਾ ਮੁੱਖ ਮੰਤਵ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਸ਼ਾਮ ਨੂੰ 5 ਵਜੇ ਰੈੱਡ ਰੋਜ਼ ਪਬਲਿਕ ਸਕੂਲ ਜੰਡ ਵਾਲਾ ਭੀਮੇ ਸ਼ਾਹ, ਅਰਨੀਵਾਲਾ ਵਿਖੇ ਕਰਵਾਏ ਜਾਣਗੇ। ਵਧੇਰੇ ਜਾਣਕਾਰੀ ਲਈ ਕਿੱਕ ਬਾੱਕਸਿੰਗ ਕੋਚ ਸ਼੍ਰੀ ਬਲਰਾਜ ਸਿੰਘ ਦੇ ਮੋਬਾਇਲ ਨੰ: 99155-32960 ਨਾਲ ਸਪੰਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।