ਅੰਮ੍ਰਿਤਸਰ 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)

ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 10 ਫਰਵਰੀ ਨੂੰ ਸਬ ਡਵੀਜਨ ਬਾਬਾ ਬਕਾਲਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਭੈਣੀ ਰਾਮਦਿਆਲ, ਸਰਕਾਰੀ ਐਲੀਮੈਂਟਰੀ ਸਕੂਲ ਸੱਤੋਵਾਲ, ਸਰਕਾਰੀ ਐਲੀਮੈਂਟਰੀ ਸਕੂਲ ਸੇਰੋਂਬਾਘਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੇਰੀਆਂਵਾਲਾ ਵਿਖੇ ਕੈਂਪ ਲੱਗਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।